
ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਖੂਨਦਾਨ ਅਤੇ ਮੈਡੀਕਲ ਚੈੱਕਅਪ ਦਾ ਆਯੋਜਨ
- by Jasbeer Singh
- August 18, 2024

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਖੂਨਦਾਨ ਅਤੇ ਮੈਡੀਕਲ ਚੈੱਕਅਪ ਦਾ ਆਯੋਜਨ ਚੰਡੀਗੜ੍ਹ ਫੋਟੋਗ੍ਰਾਫਰ ਐਸੋਸੀਏਸ਼ਨ, ਮਾਨਵ ਕਲਿਆਣ ਪਰਿਸਰ, ਇਵੋਕ ਬਿਲਡਰ ਤੇ ਕੁਮਾਰ ਬਰਦਰਜ਼ ਅਤੇ ਯੂਨੀਮਾਰਕ ਫਰਮਾਂ ਇੰਡੀਆ ਲਿਮਿਟਡ ਨੇ ਸਾਂਝੇ ਤੌਰ ਤੇ ਸੈਕਟਰ-22 ਸਥਿਤ ਕਮਿਊਨਿਟੀ ਸੈਂਟਰ ਵਿੱਚ ਕਰਵਾਇਆ ਪ੍ਰੋਗਰਾਮ ਚੰਡੀਗੜ੍ਹ : ਚੰਡੀਗੜ੍ਹ ਫੋਟੋਗ੍ਰਾਫਰ ਐਸੋਸੀਏਸ਼ਨ, ਮਾਨਵ ਕਲਿਆਣ ਪਰਿਸਰ, ਇਵੋਕ ਬਿਲਡਰ ਤੇ ਕੁਮਾਰ ਬਰਦਰਜ਼ ਅਤੇ ਯੂਨੀਮਾਰਕ ਫਰਮਾਂ ਇੰਡੀਆ ਲਿਮਿਟਡ ਵੱਲੋਂ ਸਾਂਝੇ ਤੌਰ ਤੇ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਚੰਡੀਗੜ੍ਹ ਦੇ ਸੈਕਟਰ 22 ਵਿੱਚ ਸਥਿਤ ਕਮਿਊਨਿਟੀ ਸੈਂਟਰ ਵਿਖੇ ਖੂਨਦਾਨ ਅਤੇ ਮੈਡੀਕਲ ਚੈੱਕ ਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਾਰਡ ਨੰਬਰ 22 ਦੀ ਕੌਂਸਲਰ ਅਨਜੂ ਕਤਿਆਲ ਅਤੇ ਵਾਰਡ ਨੰਬਰ 17 ਦੇ ਕੌਂਸਲਰ ਦਮਨਪ੍ਰੀਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਕੈਂਪ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਤੇ ਸਮੂਹ ਮੈਂਬਰਾਂ ਵੱਲੋਂ ਖੂਨਦਾਨ ਕੀਤਾ ਗਿਆ ਤੇ ਲੋਕਾਂ ਨੂੰ ਇਸ ਕੰਮ ਲਈ ਵੱਧ ਚੜ ਕੇ ਅੱਗੇ ਆਉਣ ਦੀ ਅਪੀਲ ਕੀਤੀ ਗਈ । ਇਸ ਮੌਕੇ ਪਹੁੰਚੇ ਸਾਰੇ ਫੋਟੋਗਰਾਫਰਾਂ ਨੇ ਵਿਸ਼ਵ ਫੋਟੋਗ੍ਰਾਫੀ ਦਿਵਸ ਬਾਰੇ ਆਪਣੇ ਵਿਚਾਰ ਰੱਖਦਿਆਂ ਆਪਣੇ - ਆਪਣੇ ਅਨੁਭਵ ਸਾਂਝੇ ਕੀਤੇ। ਕੈਂਪ ਵਿੱਚ ਪਹੁੰਚੇ ਮਹਿਮਾਨਾਂ ਵੱਲੋਂ ਸਾਰੇ ਖੂਨਦਾਨੀ ਸੱਜਣਾਂ ਦੀ ਸ਼ਲਾਘਾ ਕੀਤੀ ਗਈ ਅਤੇ ਹੋਰਨਾਂ ਨੂੰ ਵੀ ਇਸੇ ਤਰ੍ਹਾਂ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਗੱਲ ਕਹੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਅਤੇ ਚੇਅਰਮੈਨ ਨਰੇਸ਼ ਸ਼ਰਮਾ ਨੇ ਸਾਰੇ ਖੂਨਦਾਨੀ ਸੱਜਣਾਂ ਦਾ ਸਨਮਾਨ ਕੀਤਾ ਅਤੇ ਆਇਆਂ ਹੋਇਆਂ ਸ਼ਖਸੀਅਤਾਂ ਨੂੰ ਸਨਮਾਨ ਚਿੰਨ ਭੇਂਟ ਕੀਤੇ। ਇਸ ਮੌਕੇ ਮੈਡੀਸਨ, ਔਰਥੋਪੈਡਿਕਸ, ਸਕਿਨ, ਈਐਨਟੀ, ਹੋਮਿਓਪੈਥੀ, ਆਯੁਰਵੇਦ, ਨੈਚਰੋਪੈਥੀ, ਐਕਯੂਪ੍ਰੈਸ਼ਰ, ਗਾਈਨੀਕੋਲੋਜੀ ਅਤੇ ਫਿਜੀਓਥੈਰਪੀ ਦੇ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਦਾ ਚੈੱਕ ਅਪ ਕੀਤਾ ਗਿਆ ਅਤੇ ਜਰੂਰਤ ਅਨੁਸਾਰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਚੰਡੀਗੜ੍ਹ ਫੋਟੋਗ੍ਰਾਫਰ ਐਸੋਸੀਏਸ਼ਨ, ਮਾਨਵ ਕਲਿਆਣ ਪਰੀਸਰ ਦੇ ਸਾਰੇ ਮੈਂਬਰਾਂ ਸਮੇਤ ਵੱਖ-ਵੱਖ ਅਦਾਰਿਆਂ ਨਾਲ ਜੁੜੇ ਹੋਏ ਫੋਟੋਗ੍ਰਾਫਰਾਂ ਨੇ ਵੀ ਆਪਣੀ ਹਾਜ਼ਰੀ ਲਗਵਾਈ ।