go to login
post

Jasbeer Singh

(Chief Editor)

Patiala News

ਸ਼ਹੀਦ ਭਗਤ ਸਿੰਘ ਜੀ ਦੇ 117ਵੇਂ ਜਨਮ ਦਿਹਾੜੇ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

post-img

ਸ਼ਹੀਦ ਭਗਤ ਸਿੰਘ ਜੀ ਦੇ 117ਵੇਂ ਜਨਮ ਦਿਹਾੜੇ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆ ਬਚਾ ਸਕਦਾ ਹੈ : ਗੁਰਪਿੰਦਰ ਸਿੰਘ ਸੰਧੂ ਪਟਿਆਲਾ 28 ਸਤੰਬਰ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਸ਼ਹੀਦ ਭਗਤ ਸਿੰਘ ਜੀ ਦੇ 117ਵੇਂ ਜਨਮ ਦਿਹਾੜੇ ਅਤੇ ਸਤਨਾਮ ਸਿੰਘ ਸੰਧੂ ਦੀ ਨਿੱਘੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ, ਅਤੇ ਮੁਫਤ ਅੱਖਾਂ ਦਾ ਚੈੱਕਅੱਪ ਕੈਂਪ ਹੀਰਾ ਕਾਲੋਨੀ ਬਹਾਦਰਗੜ੍ਹ ਵਿਖੇ,ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਡਿੰਪੀ ਸਿੰਘ ਸੀਲ, ਗੁਰਜਿੰਦਰ ਸਿੰਘ(ਬੱਬੂ)ਅਤੇ ਅਨਮੋਲ ਘੁੰਮਣ ਨੇ ਖੂਨਦਾਨ ਕਰਕੇ ਕੀਤਾ।ਇਹ ਦੋਨੋ ਕੈਂਪ ਸਮਾਜ ਸੇਵੀ ਗੁਰਪਿੰਦਰ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਲਗਾਏ ਗਏ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਰਮੀਤ ਸਿੰਘ ਪਠਾਨਮਾਜਰਾ ਐੱਮ.ਐੱਲ.ਏ.ਸਨੌਰ ਨੇ ਸਿਰਕਤ ਕੀਤੀ।ਖੂਨਦਾਨ ਕੈਂਪ ਵਿੱਚ ਗੁਰਜੰਟ ਦਾਸ,ਰੌਸਨ ਲਾਲ,ਪ੍ਰਵੀਨ ਕੁਮਾਰ,ਜਤਿੰਦਰ ਸਰਮਾ,ਅਤੇ ਬਲਦੇਵ ਰਾਜ ਸਮੇਤ 40 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਮੌਕੇ ਸਮਾਜ ਸੇਵੀ ਗੁਰਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆਂ ਬਚਾ ਸਕਦਾ ਹੈ।ਖੂਨਦਾਨ ਸਭ ਤੋਂ ਉੱਤਮ ਦਾਨ ਹੈ।ਗਰਮੀ ਦੇ ਕਾਰਨ ਖੂਨਦਾਨ ਕੈਂਪ ਬਹੁਤ ਘੱਟ ਲੱਗਦੇ ਹਨ,ਜਿਸ ਕਰਕੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀਂ ਹੋ ਜਾਂਦੀ ਹੈ,ਅਤੇ ਲੋੜਵੰਦ ਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਕਲੱਬ ਦੇ ਜਨਰਲ ਸਕੱਤਰ ਦੀਦਾਰ ਸਿੰਘ ਬੋਸਰ ਵੱਲੋਂ ਸਮੂਹ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰਪਿੰਦਰ ਸਿੰਘ ਸੰਧੂ,ਦੀਦਾਰ ਸਿੰਘ ਬੋਸਰ,ਰਣਜੀਤ ਸਿੰਘ ਬੋਸਰ,ਡਿੰਪੀ ਸਿੰਘ ਸੀਲ,ਗੁਰਜਿੰਦਰ ਸਿੰਘ (ਬੱਬੂ),ਬਲਦੇਵ ਸਿੰਘ,ਹਰਦੀਪ ਸਿੰਘ,ਸੋਹਨ ਲਾਲ,ਗੁਰਦੀਪ ਸਿੰਘ,ਕਪਿੱਲ ਸਰਮਾਂ,ਗੁਰਜੰਟ ਸਿੰਘ,ਸੈਬੀ ਭੰਗੂ ਬੋਸਰ,ਨਵੀਨ ਬਾਵਾ,ਸੁਲੱਖਣ ਸਿੰਘ,ਅਤੇ ਇੰਦਰਪ੍ਰੀਤ ਸਿੰਘ ਹਾਜ਼ਰ ਸੀ।

Related Post