ਪੰਜਾਬੀ ਯੂਨੀਵਰਸਿਟੀ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ -76 ਵਲੰਟੀਅਰਾਂ ਵੱਲੋਂ ਕੀਤਾ ਗਿਆ ਖੂਨਦਾਨ ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰੋਟਰੀ ਕਲੱਬ ਪਟਿਆਲਾ, ਪੰਜਾਬ ਯੂਨੀਸਨ ਫਾਰ ਸੋਸ਼ਲ ਹੈਲਪ ਅਤੇ ਛਾਤਰ ਯੁਵਾ ਸੰਘਰਸ਼ ਸਮਿਤੀ ਦੇ ਸਹਿਯੋਗ ਨਾਲ਼ ਗੁਰੂ ਤੇਗ ਬਹਾਦੁਰ ਹਾਲ ਵਿਖੇ ਖੂਨਦਾਨ ਕੈਂਪ ਲਗਵਾਇਆ ਗਿਆ । ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿਚ 90 ਵਲੰਟੀਅਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਜਿਨ੍ਹਾਂ ਵਿੱਚੋ 76 ਵਲੰਟੀਅਰਾਂ ਵੱਲੋਂ ਖੂਨਦਾਨ ਕੀਤਾ ਗਿਆ। ਉਨ੍ਹਾਂ ਨੇ ਵਲੰਟੀਅਰਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖ਼ੂਨ ਦਾਨ ਨਾਲ਼ ਸ਼ਰੀਰ ਨੂੰ ਕੋਈ ਨੁਕਸਾਨ ਨਹੀ ਹੁੰਦਾ ਸਗੋਂ ਨਵਾਂ ਖੂਨ ਬਣਾਉਣ ਵਿਚ ਮਦਦ ਹੁੰਦੀ ਹੈ। ਅਜਿਹਾ ਕਰ ਕੇ ਬਹੁਤ ਸਾਰੇ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਈ ਜਾ ਸਕਦੀ ਹੈ, ਜਿਸ ਖੂਨਦਾਨ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰਾਂ ਅਤੇ 27 ਵਲੰਟੀਅਰਾਂ ਵੱਲੋ ਭਾਗ ਲਿਆ ਗਿਆ। ਯੂਨੀਵਰਸਿਟੀ ਦੇ ਲੋਕ ਸੰਪਰਕ ਸੰਪਰਕ ਵਿਭਾਗ ਵਿੱਚ ਕਾਰਜਸ਼ੀਲ ਕਰਮਚਾਰੀ ਸ੍ਰੀ ਚੰਦਰ ਕੰਬੋਜ ਵੱਲੋਂ ਵੀ ਖੂਨਦਾਨ ਕੀਤਾ ਗਿਆ । ਅੰਤ ਵਿੱਚ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਤੋਂ ਪੁੱਜੇ ਡਾ. ਸੁਖਵਿੰਦਰ ਸਿੰਘ ਦੀ ਟੀਮ ਅਤੇ ਵਲੰਟੀਅਰਾਂ ਦਾ ਇਸ ਮਹਾਨ ਕਾਰਜ ਵਿਚ ਜੁੜਨ ਲਈ ਧੰਨਵਾਦ ਕੀਤਾ ।

