

ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਗਾਇਆ ਡਕਾਲਾ, 27 ਜੂਨ : ਮਨੁੱਖਤਾ ਦੇ ਭਲੇ ਲਈ ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਵੱਲੋਂ ਟਿੱਲਾ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ਡਕਾਲਾ ਵਿਖੇ ਕੈਂਪ ਕਮਾਂਡਰ ਮਨਵਿੰਦਰ ਸਿੰਘ ਦੀ ਅਗਵਾਈ ਹੇਠ ਦੂਜਾ ਖੂਨਦਾਨ ਕੈਂਪ ਲਗਾਇਆ। ਜਿਸ ਵਿਚ 12 ਵਲੰਟੀਅਰਾਂ ਨੇ ਖੂਨਦਾਨ ਕੀਤਾ। ਖੂਨਦਾਨੀਆਂ ਨੂੰ ਭੁਪਿੰਦਰ ਸਿੰਘ ਡਕਾਲਾ, ਭਾਈ ਜਰਨੈਲ ਸਿੰਘ ਝੰਡੀ, ਰਣਜੀਤ ਸਿੰਘ ਤੇ ਹੋਰਨਾਂ ਨੇ ਸਰਟੀਫਿਕੇਟ, ਯਾਦਗਾਰੀ ਮੱਗ ਤੇ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਮਨਵਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਖੂਨ ਇੱਕ ਅਜਿਹਾ ਤਰਲ ਹੈ ਜੋ ਡੁਪਲੀਕੇਟ ਨਹੀਂ ਬਣਾਇਆ ਜਾ ਸਕਦਾ। ਦਾਨ ਕੀਤੇ ਖੂਨ ਨਾਲ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗਰੁੱਪ ਵੱਲੋਂ ਹਰ ਮਹੀਨੇ ਦੀ 5 ਅਤੇ 20 ਤਰੀਕ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਖੇ ਸਵੇਰੇ 9 ਤੋਂ 1 ਵਜੇ ਤੱਕ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮਿਲ ਸਕੇ।