post

Jasbeer Singh

(Chief Editor)

Punjab

ਬੀ. ਐਮ. ਡਬਲਿਊ ਕਾਰ ਨੂੰ ਚਲਦੇ-ਚਲਦੇ ਲੱਗੀ ਅੱਗ

post-img

ਬੀ. ਐਮ. ਡਬਲਿਊ ਕਾਰ ਨੂੰ ਚਲਦੇ-ਚਲਦੇ ਲੱਗੀ ਅੱਗ ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ, ਜਿਸ ਵਿਚ ਸਵਾਰ ਡਰਾਈਵਰ ਨੇ ਕਾਰ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ । ਫਾਇਰ ਬ੍ਰਿਗੇਡ ਦੀ ਟੀਮ ਜਿਸਨੇ ਮੌਕੇ `ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਕੀ ਆਖਿਆ ਕਾਰ ਮਾਲਕ ਨੇ ਚਲਦੇ-ਚਲਦੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋਈ ਕਾਰ ਦੇ ਮਾਲਕ ਨੇ ਕਿਹਾ ਕਿ ਉਹ ਕਾਰ ਦੀ ਸਰਵਿਸ ਕਰਵਾ ਕੇ ਇੱਕ ਸਰਵਿਸ ਸੈਂਟਰ ਤੋਂ ਵਾਪਸ ਆ ਰਹੇ ਸਨ ਕਿ ਕਾਰ ਵਿੱਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਤੇ ਕੁਝ ਸਕਿੰਟਾਂ ਵਿੱਚ ਹੀ ਇੰਜਣ ਨੂੰ ਅੱਗ ਲੱਗ ਗਈ। ਅੱਗ ਨੇ ਫਿਰ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

Related Post

Instagram