post

Jasbeer Singh

(Chief Editor)

National

ਸ਼ਾਹਜਹਾਂਪੁਰ `ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਲਾਸ਼ਾਂ

post-img

ਸ਼ਾਹਜਹਾਂਪੁਰ `ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਲਾਸ਼ਾਂ ਸ਼ਾਹਜਹਾਂਪੁਰ, 7 ਮਈ 2026 : ਸ਼ਾਹਜਹਾਂਪੁਰ ਜਿਲੇ ਵਿਚ ਬੀਤੇ ਦਿਨੀਂ ਇਕ ਨੌਜਵਾਨ ਅਤੇ ਮੁਟਿਆਰ ਦੀਆਂ ਲਾਸ਼ਾਂ ਦਰੱਖਤ ਨਾਲ ਫਾਹੇ `ਤੇ ਲਟਕਦੀਆਂ ਮਿਲਣ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ । ਵਿਆਹ ਤੋਂ ਇਕ ਦਿਨ ਪਹਿਲਾਂ ਵਾਪਰੀ ਘਟਨਾ ਦੱਸਿਆ ਜਾ ਰਿਹਾ ਹੈ ਕਿ ਮੁਟਿਆਰ ਦਾ ਵਿਆਹ ਅਗਲੇ ਦਿਨ ਹੋਣਾ ਸੀ । ਵਧੀਕ ਪੁਲਸ ਸੁਪਰਡੈਂਟ (ਦਿਹਾਤੀ) ਦੀਕਸ਼ਾ ਭਵਰੇ ਨੇ ਦੱਸਿਆ ਕਿ ਪਰੌਰ ਥਾਣਾ ਖੇਤਰ ਦੇ ਕੁਬੇਰਪੁਰ ਪਿੰਡ ਦੇ ਬਾਹਰ ਖੇਤ ਵਿਚ ਪਿੰਡ ਦੇ ਹੀ ਇਕ ਨੌਜਵਾਨ ਅਤੇ ਮੁਟਿਆਰ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ । ਸੂਚਨਾ ਮਿਲਣ `ਤੇ ਪੁਲਸ ਮੌਕੇ `ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ । ਕੌਣ ਹਨ ਦੋਵੇਂ ਜਣੇ ਮ੍ਰਿਤਕਾਂ ਦੀ ਪਛਾਣ ਨੰਨੀ ਯਾਦਵ (19) ਅਤੇ ਸੋਮੇਂਦਰ ਯਾਦਵ (19) ਵਜੋਂ ਹੋਈ ਹੈ। ਪੁਲਸ ਅਨੁਸਾਰ ਮੁਢਲੀ ਜਾਂਚ ਵਿਚ ਮਾਮਲਾ ਖ਼ੁਦਕੁਸ਼ੀ ਦਾ ਜਾਪਦਾ ਹੈ, ਹਾਲਾਂਕਿ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਜਾਂਚ ਕੀਤੀ ਜਾ ਰਹੀ ਹੈ।

Related Post

Instagram