ਰੂਸ `ਚ ਹਾਦਸਾਗ੍ਰਸਤ ਹੋਏ ਜਹਾਜ਼ `ਚੋਂ ਮਿਲੀਆਂ ਲਾਸ਼ਾਂ ਨਵੀਂ ਦਿੱਲੀ : ਵਿਦੇਸ਼ੀ ਧਰਤੀ ਰੂਸ ਵਿਚ ਬੀਤੇ ਦਿਨ ਲਾਪਤਾ ਹੋਏ ਇਕ ਜਹਾਜ਼ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਲਾਪਤਾ ਹੈਲੀਕਾਪਟਰ ਵਿਚ ਸਵਾਰ 22 ਵਿਅਕਤੀਆਂ ਵਿਚੋਂ 17 ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਰੂਸੀ ਅਧਿਕਾਰੀਆਂ ਨੇ ਦੱਸਿਆ ਕਿ ਹੈਲੀਕਾਪਟਰ ਦਾ ਮਲਬਾ ਵੀ ਲੱਭ ਲਿਆ ਗਿਆ ਹੈ। ਰੂਸ ਦੇ ਐਮਰਜੈਂਸੀ ਮੰਤਰਾਲੇ ਨੇ ਕਿਹਾ ਕਿ 17 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਅਤੇ ਬਚਾਅ ਕਰਮਚਾਰੀ ਬਾਕੀ ਬਚੇ ਲੋਕਾਂ ਦੀ ਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹੈਲੀਕਾਪਟਰ `ਚ ਸਵਾਰ ਸਾਰੇ ਲੋਕਾਂ ਦੀ ਮੌਤ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਖਰਾਬ ਮੌਸਮ ਅਤੇ ਖਰਾਬ ਦਿੱਖ ਕਾਰਨ ਹੈਲੀਕਾਪਟਰ ਕਰੈਸ਼ ਹੋਇਆ ਹੈ।
