ਦਿੱਲੀ ਵਿਖੇ ਮਾਲ ਦੀ ਪਾਰਕਿੰਗ ਵਿਚ ਖੜ੍ਹੀ ਕਾਰ ਵਿਚੋਂ ਮਿਲੀ ਲਾਸ਼
- by Jasbeer Singh
- February 24, 2026
ਦਿੱਲੀ ਵਿਖੇ ਮਾਲ ਦੀ ਪਾਰਕਿੰਗ ਵਿਚ ਖੜ੍ਹੀ ਕਾਰ ਵਿਚੋਂ ਮਿਲੀ ਲਾਸ਼ ਨਵੀਂ ਦਿੱਲੀ, 24 ਫਰਵਰੀ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮਯੂਰ ਵਿਹਾਰ ਖੇਤਰ ਵਿਚ ਬਣੇ ਮਾਲ ਦੀ ਪਾਰਕਿੰਗ ਵਿਚ ਖੜ੍ਹੀ ਇਕ ਕਾਰ ਵਿਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਕੌਣ ਹੈ ਨੌਜਵਾਨ ਜਿਸਦੀ ਲਾਸ਼ ਹੋਈ ਹੈ ਬਰਾਮਦ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਮਯੂਹਰ ਵਿਹਾਰ ਖੇਤਰ ਵਿਚ ਬਣੇ ਮਾਲ ਦੀ ਪਾਰਕਿੰਗ ਵਿਚ ਖੜ੍ਹੀ ਕਾਰ ਵਿਚੋਂ ਜੋ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਦੀ ਪਛਾਣ ਨਰਿੰਦਰ ਵਜੋਂ ਹੋਈ ਹੈ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ `ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸਿ਼ਸ਼ ਕਰ ਰਹੀ ਹੈ। ਪੁਲਸ ਨੇ ਲਾਸ਼ ਨੂੰ ਭੇੇਜ ਦਿੱਤਾ ਹੈ ਪੋਸਟਮਾਰਟਮ ਲਈ ਦਿੱਲੀ ਪੁਲਸ ਮੁਤਾਬਕ ਜਿਸ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਥੇ ਉਸਦੀ ਪਛਾਣ ਨਰਿੰਦਰ ਵਜੋਂ ਹੋਈ ਹੈ, ਉਥੇ ਉਹ ਇਲਾਹਾਬਾਦ, ਨੋਇਡਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਸ ਮੁਤਾਬਕ ਮੌਤ ਦਾ ਕਾਰਨ ਕੁਦਰਤੀ ਜਾਪਦਾ ਹੈ ਕਿਉਂਕਿ ਸੀ. ਸੀ. ਟੀ. ਵੀ. ਫੁਟੇਜ ਤੋਂ ਪਤਾ ਚੱਲਦਾ ਹੈ ਕਿ ਉਹ ਕਾਰ ਦੇ ਅੰਦਰ ਬੈਠਾ ਸੀ ਅਤੇ ਹੋ ਸਕਦਾ ਹੈ ਕਿ ਉਸ ਨੂੰ ਦਿਲ ਦਾ ਦੌਰਾ ਪਿਆ ਹੋਵੇ । ਦਿੱਲੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਸ ਕਰ ਰਹੀ ਮੌਤ ਦੇ ਕਾਰਨਾਂ ਦੀ ਜਾਂਚ ਲਈ ਰਿਪੋਰਟ ਦਾ ਇੰਤਜ਼ਾਰ ਪੁਲਸ ਨੇ ਕਿਹਾ ਕਿ ਮੌਤ ਦਮ ਘੁੱਟਣ ਕਾਰਨ ਹੋਈ ਸੀ ਜਾਂ ਦਿਲ ਦਾ ਦੌਰਾ ਪੈਣ ਕਾਰਨ, ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਪੁਲਸ ਨੇ ਘਟਨਾ ਸਥਾਨ ਨੂੰ ਸੀਲ ਕਰ ਦਿੱਤਾ ਹੈ ਅਤੇ ਘਟਨਾ ਨਾਲ ਸਬੰਧਤ ਕਿਸੇ ਵੀ ਸੁਰਾਗ ਦਾ ਪਤਾ ਲਗਾਉਣ ਲਈ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ।
