July 6, 2024 01:16:14
post

Jasbeer Singh

(Chief Editor)

Punjab, Haryana & Himachal

ਜਾਖਲ-ਹਿਸਾਰ ਰੇਲ ਲਾਈਨ ਕੋਲੋਂ ਲੜਕੀ ਦੀ ਲਾਸ਼ ਬਰਾਮਦ

post-img

ਪੁਲੀਸ ਨੂੰ ਜਮਾਲਪੁਰ ਸ਼ੇਖਾਂ ਰੇਲਵੇ ਫਾਟਕ ਦੇ ਨਾਲ ਲਗਦੇ ਕੱਚੇ ਰਸਤੇ ਤੋਂ ਇਕ ਨੌਜਵਾਨ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕਾ ਦੀ ਜੇਬ ਵਿੱਚੋਂ ਮੋਬਾਈਲ ਫੋਨ ਬਰਾਮਦ ਹੋਇਆ ਹੈ। ਰੇਲਵੇ ਪੁਲੀਸ ਦੇ ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਮੋਬਾਈਲ ਖੋਲ੍ਹਣ ’ਤੇ ਪੂਰੀ ਜਾਣਕਾਰੀ ਮਿਲ ਸਕੇਗੀ। ਮ੍ਰਿਤਕਾ ਦੀ ਲਾਸ਼ ਪੋਸਟਮਾਰਟਮ ਲਈ ਨਾਗਰਿਕ ਹਸਪਤਾਲ ਟੋਹਾਣਾ ਵਿੱਚ ਭੇਜੀ ਗਈ ਹੈ। ਰੇਲਵੇ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਮ੍ਰਿਤਕਾ ਕਰੀਬ 30 ਸਾਲ ਦੀ ਜਾਪਦੀ ਹੈ। ਪੁਲੀਸ ਮੁਤਾਬਿਕ ਮ੍ਰਿਤਕਾ ਦੇ ਸਰੀਰ ’ਤੇ ਜਖ਼ਮ ਦਾ ਕੋਈ ਨਿਸ਼ਾਨ ਨਹੀਂ ਹੈ। ਅਧਿਕਾਰੀ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਮਗਰੋਂ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਉਨ੍ਹਾਂ ਕਿਹਾ ਕਿ ਮੋਬਾਈਲ ਚੱਲਣ ਮਗਰੋਂ ਉਸ ਦੇ ਪਰਿਵਾਰ ਬਾਰੇ ਪਤਾ ਲੱਗ ਸਕੇਗਾ।

Related Post