post

Admin

(Chief Editor)

Punjab

ਮੋਟਰ ਰਿਕਸ਼ਾ 'ਤੇ ਬਾਕਸ ਬੈੱਡ ਵਿਚੋਂ ਅਣਪਛਾਤੀ ਮਹਿਲਾ ਦੀ ਲਾਸ਼ ਬਰਾਮਦ

post-img

ਮੋਟਰ ਰਿਕਸ਼ਾ 'ਤੇ ਬਾਕਸ ਬੈੱਡ ਵਿਚੋਂ ਅਣਪਛਾਤੀ ਮਹਿਲਾ ਦੀ ਲਾਸ਼ ਬਰਾਮਦ ਮੰਡੀ ਗੋਬਿੰਦਗੜ੍ਹ, 30 ਜੂਨ 2026 : ਪੰਜਾਬ ਦੇ ਜਿਲਾ ਫਤਿਹਗੜ੍ਹ ਸਾਹਿਬ ਅਧੀਨ ਆਉਂਦੇ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਖੇ ਮੋਟਰ ਰਿਕਸ਼ਾ ਤੇ ਬਾਕਸ ਬੈੱਡ ਵਿਚੋਂ ਅਣਪਛਾਤੀ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ । ਰਿਕਸ਼ਾ ਚਾਲਕ ਦੀਆਂ ਗਤੀਵਿਧੀਆਂ ਤੇ ਸ਼ੱਕ ਹੋਣ ਤੇ ਗਿਆ ਸੀ ਰੁਕਵਾਇਆ ਮਿਲੀ ਸ਼ੁਰੂਆਤੀ ਜਾਣਕਾਰੀ ਅਨੁਸਾਰ ਮਹਿਲਾ ਦੀ ਲਾਸ਼ ਨੂੰ ਇੱਕ ਬਾਕਸ ਬੈੱਡ ਦੇ ਅੰਦਰ ਛੁਪਾ ਕੇ ਮੋਟਰ ਰਿਕਸ਼ਾ ਰਾਹੀਂ ਕਿਤੇ ਲਿਜਾਇਆ ਜਾ ਰਿਹਾ ਸੀ । ਇਸ ਦੌਰਾਨ ਉੱਥੇ ਮੌਜੂਦ ਕੁਝ ਲੋਕਾਂ ਨੂੰ ਰਿਕਸ਼ਾ ਚਾਲਕਾਂ ਦੀਆਂ ਗਤੀਵਿਧੀਆਂ `ਤੇ ਗਹਿਰਾ ਸ਼ੱਕ ਹੋਇਆ । ਸ਼ੱਕ ਦੇ ਆਧਾਰ `ਤੇ ਲੋਕਾਂ ਨੇ ਤੁਰੰਤ ਰਿਕਸ਼ਾ ਨੂੰ ਰੁਕਵਾ ਲਿਆ ਅਤੇ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ। ਮੌਕੇ `ਤੇ ਪਹੁੰਚੀ ਪੁਲਸ ਟੀਮ ਨੇ ਜਦੋਂ ਮੁਸਤੈਦੀ ਦਿਖਾਉਂਦੇ ਹੋਏ ਬਾਕਸ ਬੈੱਡ ਨੂੰ ਖੋਲ੍ਹ ਕੇ ਉਸ ਦੀ ਜਾਂਚ ਕੀਤੀ, ਤਾਂ ਉਸ `ਚੋਂ ਮਹਿਲਾ ਦੀ ਲਾਸ਼ ਬਰਾਮਦ ਹੋਈ । ਲਾਸ਼ ਕਬਜੇ ਵਿਚ ਲੈ ਭੇਜ ਦਿੱਤੀ ਗਈ ਹੈ ਪੋਸਟਮਾਰਟਮ ਲਈ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਆਪਣੇ ਕਬਜ਼ੇ `ਚ ਲੈ ਲਿਆ ਹੈ ਅਤੇ ਉਸ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ `ਚ ਭੇਜ ਦਿੱਤਾ ਹੈ । ਘਟਨਾ ਸਥਾਨ `ਤੇ ਮੌਜੂਦ ਚਸ਼ਮਦੀਦਾਂ ਅਤੇ ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ `ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਔਰਤ ਅਤੇ ਇੱਕ ਮਰਦ ਨੂੰ ਹਿਰਾਸਤ `ਚ ਲੈ ਲਿਆ ਹੈ, ਜਿਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਪੁਲਸ ਕਰੇਗੀ ਤੱਥਾਂ ਦੇ ਆਧਾਰ ਤੇ ਸਖ਼ਤ ਕਾਨੂੰਨੀ ਕਾਰਵਾਈ ਇਸ ਮਾਮਲੇ ਨਾਲ ਜੁੜੇ ਇੱਕ ਹੋਰ ਵਿਅਕਤੀ ਦੇ ਮੌਕੇ ਤੋਂ ਫ਼ਰਾਰ ਹੋਣ ਦੀ ਵੀ ਸੂਚਨਾ ਹੈ, ਜਿਸ ਦੀ ਭਾਲ `ਚ ਪੁਲਸ ਛਾਪੇਮਾਰੀ ਕਰ ਰਹੀ ਹੈ । ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਹਿਲਾ ਦੀ ਮੌਤ ਦੇ ਅਸਲ ਕਾਰਨਾਂ ਅਤੇ ਇਸ ਪੂਰੇ ਘਟਨਾਕ੍ਰਮ ਦੇ ਪਿੱਛੇ ਦੀ ਸੱਚਾਈ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਅਤੇ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਫ਼ ਹੋ ਸਕੇਗਾ । ਪੁਲਸ ਅਧਿਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਤੱਥਾਂ ਦੇ ਆਧਾਰ `ਤੇ ਜਲਦ ਹੀ ਸਖ਼ਤ ਕਾਨੂੰਨੀ ਕਾਰਵਾਈ ਅਮਲ `ਚ ਲਿਆਂਦੀ ਜਾਵੇਗੀ ।

Related Post

Instagram