ਬਠਿੰਡਾ ਰੇਲਵੇ ਸਟੇਸ਼ਨ ਤੇ ਰੇਲਵੇ ਟੈ੍ਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
- by Jasbeer Singh
- April 21, 2026
ਬਠਿੰਡਾ ਰੇਲਵੇ ਸਟੇਸ਼ਨ ਤੇ ਰੇਲਵੇ ਟੈ੍ਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਬਠਿੰਡਾ, 21 ਅਪ੍ਰੈਲ 2026 : ਪੰਜਾਬ ਦੇ ਜਿਲਾ ਬਠਿੰਡਾ ਵਿਖੇ ਰੇਲਵੇ ਸਟੇਸ਼ਨ ਤੇ ਰੇਲਵੇ ਟੈ੍ਰਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਕਰ ਦਿੱਤੀ ਹੈ ਜਾਂਚ ਸ਼ੁਰੂ ਮਿਲੀ ਜਾਣਕਾਰੀ ਅਨੁਸਾਰ ਜਿਲਾ ਬਠਿੰਡਾ ਵਿਖੇ ਜੋ ਰੇਲਵੇ ਸਟੇਸ਼ਨ ਤੇ ਰੇਲਵੇ ਟੈ੍ਰਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਦੇ ਚਲਦਿਆਂ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਸ ਵਲੋਂ ਰੇਲਵੇ ਸਟੇਸ਼ਨ ਤੇ ਰੇਲਵੇ ਟੈ੍ਰਕ ਦੀ ਵੱਖ-ਵੱਖ ਤਰੀਕਿਆਂ ਰਾਹੀਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਇਸ ਮੌਕੇ ਪੁਲਸ ਵਲੋਂ ਤਕਨੀਕੀ ਉਪਕਰਨਾਂ ਦੇ ਨਾਲ-ਨਾਲ ਡਾਗ ਤੇ ਬੰਬ ਰੋਕੂ ਦਸਤੇ ਦੀ ਮਦਦ ਨਾਲ ਰੇਲਵੇ ਸਟੇਸ਼ਨ ਅਤੇ ਰੇਲਵੇ ਟੈ੍ਰਕ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਜਾਰੀ ਦੱਸਣਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਬਣੇ ਵੱਖ-ਵੱਖ ਅਦਾਰਿਆਂ, ਬਿਲਡਿੰਗਾਂ, ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਆਦਿ ਨੂੰ ਈਮੇਲ ਰਾਹੀਂ ਮੈਸੇਜ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਸਿਲਸਿਲਾ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਜਾਰੀ ਹੈ।ਜਿਸਦੇ ਚਲਦਿਆਂ ਪੁਲਸ ਵਲੋਂ ਵੀ ਹਾਰ ਵਾਰ ਧਮਕੀ ਦੇ ਚਲਦਿਆਂ ਆਪਣੇ ਪੱਧਰ ਤੇ ਜਾਂਚ ਕੀਤੀ ਜਾਂਦੀ ਹੈ ।
