post

Jasbeer Singh

(Chief Editor)

Patiala News

ਪਟਿਆਲਾ ਜ਼ਿਲ੍ਹੇ 'ਚ ਵੋਟਰਾਂ ਦੀ ਸਹੂਲਤ ਲਈ ਲਗਾਏ ਗਏ ਬੂਥ ਲੈਵਲ ਕੈਂਪ

post-img

ਪਟਿਆਲਾ ਜ਼ਿਲ੍ਹੇ 'ਚ ਵੋਟਰਾਂ ਦੀ ਸਹੂਲਤ ਲਈ ਲਗਾਏ ਗਏ ਬੂਥ ਲੈਵਲ ਕੈਂਪ -24 ਨਵੰਬਰ ਨੂੰ ਵੀ ਲਗਾਏ ਜਾਣਗੇ ਵਿਸ਼ੇਸ਼ ਬੂਥ ਲੈਵਲ ਕੈਂਪ : ਜ਼ਿਲ੍ਹਾ ਚੋਣ ਅਫ਼ਸਰ -ਕਿਹਾ, ਵੋਟਰ ਨਵੀਂ ਵੋਟ ਬਣਵਾਉਣ ਜਾਂ ਵੋਟਰ ਸੂਚੀ 'ਚ ਸੁਧਾਈ ਲਈ ਕੈਂਪ 'ਚ ਸ਼ਾਮਲ ਹੋਣ ਪਟਿਆਲਾ, 23 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਜ਼ਿਲ੍ਹਾ ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਅੱਜ ਬੂਥ ਲੈਵਲ ਅਫ਼ਸਰਾਂ ਵੱਲੋਂ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ, ਜਿਸ ਦਾ ਵੱਡੀ ਗਿਣਤੀ ਵੋਟਰਾਂ ਨੇ ਲਾਭ ਉਠਾਇਆ । ਜ਼ਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੈਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਕੰਮ ਮਿਤੀ 28 ਨਵੰਬਰ 2024 ਦੌਰਾਨ ਕੀਤਾ ਜਾਣਾ ਹੈ । ਬੂਥ ਲੈਵਲ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੈਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫ਼ਸਰਾਂ ਵੱਲੋਂ ਅੱਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨ 'ਤੇ ਕੈਂਪ ਲਗਾਏ ਗਏ ਹਨ । ਉਨ੍ਹਾਂ ਦੱਸਿਆ ਕਿ 24 ਨਵੰਬਰ (ਦਿਨ ਐਤਵਾਰ) ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਇਹ ਕੈਂਪ ਲਗਾਏ ਜਾਣਗੇ । ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 1 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ । ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਬਤੌਰ ਐਨ. ਆਰ. ਆਈ. ਵੋਟਰ ਰਜਿਸਟਰ ਹੋਣਾ ਚਾਹੁੰਦਾ ਹੈ ਤਾਂ ਉਸ ਵੱਲੋਂ ਫਾਰਮ ਨੰ: 6- ਏ, ਕਿਸੇ ਵਿਅਕਤੀ ਦੀ ਮੌਤ ਹੋ ਗਈ ਹੈ, ਤਾਂ ਉਸ ਦੀ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਜਾਂ ਵੋਟਰ ਸ਼ਨਾਖ਼ਤੀ ਕਾਰਡ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ ਅਤੇ ਇੱਕ ਪੋਲਿੰਗ ਏਰੀਏ ਤੋਂ ਦੂਜੇ ਪੋਲਿੰਗ ਏਰੀਏ ਵਿੱਚ ਸ਼ਿਫ਼ਟ ਕਰਕੇ ਨਵੇਂ ਪੋਲਿੰਗ ਏਰੀਏ ਵਿੱਚ ਆਪਣਾ ਨਾਮ ਰਜਿਸਟਰ ਕਰਵਾਉਣ ਅਤੇ ਆਪਣਾ ਡੁਪਲੀਕੇਟ ਵੋਟਰ ਸ਼ਨਾਖ਼ਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰ ਕੇ ਸਬੰਧਤ ਪੋਲਿੰਗ ਸਟੇਸ਼ਨ ਦੇ ਬੂਥ ਲੈਵਲ ਅਫ਼ਸਰ, ਸਬੰਧਤ ਚੋਣਕਾਰ / ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਜਮ੍ਹਾ ਕਰਵਾਏ ਜਾ ਸਕਦੇ ਹਨ । ਉਕਤ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵੱਲੋਂ ਮੌਜੂਦਾ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਦੇ ਮੰਤਵ ਨੂੰ ਪੂਰਾ ਕਰਨ ਲਈ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵੀ ਵਿਸ਼ੇਸ਼ ਤੌਰ ਤੇ ਕੀਤਾ ਜਾ ਰਿਹਾ ਹੈ। ਇਸ ਮੰਤਵ ਨੂੰ ਪੂਰਾ ਕਰਨ ਲਈ ਚੋਣ ਹਲਕੇ ਦੇ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਪਾਸੋਂ ਫਾਰਮ ਨੰ: 6-ਬੀ ਭਰ ਕੇ ਪ੍ਰਾਪਤ ਕੀਤੇ ਜਾ ਰਹੇ ਹਨ ।

Related Post

Instagram