post

Jasbeer Singh

(Chief Editor)

Punjab

ਸੜਕੀ ਹਾਦਸੇ ਵਿਚ ਦੋਵੇਂ ਸਹੇਲੀਆਂ ਦੀ ਮੌਤ

post-img

ਸੜਕੀ ਹਾਦਸੇ ਵਿਚ ਦੋਵੇਂ ਸਹੇਲੀਆਂ ਦੀ ਮੌਤ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਲੁਧਿਆਣਾ-ਫਿਰੋਜਪੁਰ ਮੁੱਖ ਮਾਰਗ ’ਤੇ ਸਥਿਤ ਹਵੇਲੀ ਨੇੜੇ ਇਕ ਦਰਦਨਾਕ ਹਾਦਸੇ ਵਿਚ ਦੋ ਪੱਕੀਆਂ ਸਹੇਲੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹੁਸਨਪ੍ਰੀਤ ਕੌਰ (18) ਪੁੱਤਰੀ ਗੁਰਦਿਆਲ ਸਿੰਘ ਅਤੇ ਉਸ ਦੀ ਸਹੇਲੀ ਮਨਵੀਰ ਕੌਰ (17) ਪੁੱਤਰੀ ਹਰਮੀਤ ਸਿੰਘ ਵਾਸੀ ਪਿੰਡ ਪਮਾਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਜੀ. ਟੀ. ਬੀ. ਕਾਲਜ ਦਾਖਾ ਵਿਖੇ ਬੀ. ਐੱਸ. ਸੀ. ਕੰਪਿਊਟਰ ਦਾ ਕੋਰਸ ਕਰਦੀਆਂ ਸਨ ਅਤੇ ਕਾਲਜ ਤੋਂ ਛੁੱਟੀ ਉਪਰੰਤ ਜਦੋਂ ਉਹ ਦੋਵੇਂ ਐਕਟਿਵਾ ’ਤੇ ਸਵਾਰ ਹੋ ਕੇ ਪਿੰਡ ਨੂੰ ਜਾ ਰਹੀਆਂ ਸਨ ਤਾਂ ਜਦੋਂ ਇਹ ਦੋਵੇਂ ਹਵੇਲੀ ਨੇੜੇ ਪੁੱਜੀਆਂ ਤਾਂ ਪਿੱਛੋਂ ਮੋਗਾ ਸਾਈਡ ਤੋਂ ਆ ਰਹੀ ਇੱਕ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।ਹਾਦਸੇ ਦੀ ਸੂਚਨਾ ਮਿਲਣ ਉਪਰੰਤ ਦਾਖਾ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਜ਼ਖ਼ਮੀ ਲੜਕੀਆਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਦਾਖਲ ਕਰਵਾਇਆ ਜਿਥੇ ਉਹ ਜਖ਼ਮਾਂ ਦੀ ਤਾਬ ਨਾ ਝੱਲਦੀਆਂ ਹੋਈਆਂ ਉਨ੍ਹਾਂ ਨੇ ਦਮ ਤੋੜ ਦਿੱਤਾ ।

Related Post