
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਹੋਈ ਮੌਤ
- by Jasbeer Singh
- October 17, 2024

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਹੋਈ ਮੌਤ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਬਣੇ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ `ਤੇ ਦੇਰ ਰਾਤ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰਨ ਕਾਰਨ ਭਿਆਨਕ ਐਕਸੀਡੈਂਟ ਹੋ ਗਿਆ। ਮੌਕੇ `ਤੇ ਮੌਜੂਦ ਅਹਾਤਾ ਮਾਲਕ ਕਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਆਹਾਤੇ ਤੋਂ ਘਰ ਜਾ ਰਹੇ ਸਨ ਕਿ ਪੁਰਾਣੀ ਸਬਜ਼ੀ ਮੰਡੀ ਚੌਂਕ ਨੇੜੇ ਪੁਲ ਦੇ ਉੱਪਰ ਦੋ ਨੌਜਵਾਨ ਸੜਕ `ਤੇ ਬੁਰੀ ਤਰ੍ਹਾਂ ਭਿਆਨਕ ਹਾਦਸੇ ਦਾ ਸਿ਼ਕਾਰ ਹੋਏ ਹਨ। ਜਿਸ ਤੋਂ ਬਾਅਦ ਉਹਨਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ `ਤੇ ਪਹੁੰਚੀ ਪੀਸੀਆਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਦਸਾਗ੍ਰਸਤ ਹੋਏ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ ਪੁਲਿਸ ਮੌਕੇ `ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਡਿਵੀਜ਼ਨ ਨੰਬਰ ਚਾਰ ਦੇ ਡਿਊਟੀ ਅਫਸਰ ਕੁਲਬੀਰ ਰਾਜ ਨੇ ਦੱਸਿਆ ਕਿ ਉਹਨਾਂ ਨੂੰ ਪੀਸੀਆਰ ਪੁਲਿਸ ਰਾਹੀਂ ਸੂਚਨਾ ਮਿਲੀ ਸੀ ਕਿ ਫਲਾਈਓਵਰ `ਤੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਐਕਸੀਡੈਂਟ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਹੀਂ ਹੋਈ ਹੈ। ਇਨ੍ਹਾਂ ਨੌਜਵਾਨਾਂ ਦੇ ਮੋਬਾਈਲ ਫੋਨ ਵੀ ਬੈਟਰੀ ਖ਼ਤਮ ਹੋਣ ਕਾਰਨ ਬੰਦ ਹਨ। ਉਹ ਮੌਕੇ `ਤੇ ਹੀ ਮਾਮਲੇ ਦੀ ਜਾਂਚ ਕਰ ਰਹੇ ਹਨ ਜਲਦ ਹੀ ਐਮਬੂਲੈਂਸ ਰਾਹੀਂ ਮ੍ਰਿਤਕਾਂ ਦੀ ਦੇਹ ਨੂੰ ਸਿਵਲ ਹਸਪਤਾਲ ਮੋਰਚਰੀ ਵਿਚ ਰਖਵਾ ਦਿੱਤਾ ਜਾਵੇਗਾ।