
Latest update
0
ਮੁੱਕੇਬਾਜ਼ੀ: ਅਮਿਤ ਪੰਘਾਲ ਤੇ ਜੈਸਮੀਨ ਲੰਬੋਰੀਆ ਨੇ ਓਲੰਪਿਕ ਕੋਟਾ ਹਾਸਲ ਕੀਤਾ
- by Aaksh News
- June 3, 2024

ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ (51 ਕਿੱਲੋ) ਤੇ ਕੌਮੀ ਚੈਂਪੀਅਨ ਜੈਸਮੀਨ ਲੰਬੋਰੀਆ (57 ਕਿੱਲੋ) ਨੇ ਇੱਥੇ ਦੂਜੇ ਵਿਸ਼ਵ ਕੁਆਲੀਫਾਇਰ ਟੂਰਨਾਮੈਂਟ ’ਚ ਆਪੋ ਆਪਣੇ ਕੁਆਰਟਰ ਫਾਈਨਲ ਮੁਕਾਬਲਿਆਂ ’ਚ ਜਿੱਤ ਹਾਸਲ ਕਰਦਿਆਂ ਪੈਰਿਸ ਓਲੰਪਿਕ ਲਈ ਟਿਕਟ ਪੱਕੀ ਕਰ ਲਈ ਹੈ। ਅਮਿਤ ਨੇ ਚੀਨ ਦੇ ਚੁਆਂਗ ਲਿਯੂ ਨੂੰ ਸਖਤ ਮੁਕਾਬਲੇ ’ਚ 5-0 ਨਾਲ ਹਰਾ ਕੇ ਓਲੰਪਿਕ ਦਾ ਟਿਕਟ ਕਟਵਾਇਆ। ਮਹਿਲਾ ਮੁੱਕੇਬਾਜ਼ ਜੈਸਮੀਨ ਲੰਬੋਰੀਆ (57 ਕਿੱਲੋ) ਨੇ ਕੁਆਰਟਰ ਫਾਈਨਲ ’ਚ ਮਾਲੀ ਦੀ ਮੈਰੀਨ ਕੈਮਾਰਾ ਨੂੰ ਹਰਾ ਕੇ ਓਲੰਪਿਕ ਕੋਟਾ ਹਾਸਲ ਕੀਤਾ।