
Latest update
0
ਬਰੈਂਪਟਨ ਸਿਟੀ ਕੌਂਸਲ ਵੱਲੋਂ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿਚ ਪ੍ਰਦਰਸ਼ਨ ’ਤੇ ਪਾਬੰਦੀ ਦਾ ਮਤਾ ਪ੍ਰਵਾਨ
- by Jasbeer Singh
- November 15, 2024

ਬਰੈਂਪਟਨ ਸਿਟੀ ਕੌਂਸਲ ਵੱਲੋਂ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿਚ ਪ੍ਰਦਰਸ਼ਨ ’ਤੇ ਪਾਬੰਦੀ ਦਾ ਮਤਾ ਪ੍ਰਵਾਨ ਬਰੈਂਪਟਨ : ਬਰੈਂਪਟਨ ਸਿਟੀ ਕੌਂਸਲ ਨੇ ਸਰਬਸੰਮਤੀ ਨਾਲ ਮਤਾ ਪ੍ਰਵਾਨ ਕਰ ਕੇ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿਚ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ । ਇਹ ਮਤਾ ਮੇਅਰ ਪੈਟਰਿਕ ਬਰਾਊਨ ਨੇ ਪੇਸ਼ ਕੀਤਾ ਸੀ ਜੋ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ । ਹੁਣ ਨਵੇਂ ਬਣੇ ਕਾਨੂੰਨ ਮੁਤਾਬਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜ਼ੁਰਮਾਨੇ ਲਗਾਏ ਜਾਣਗੇ ।