

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਚੋਣਾਂ ਲਈ ਹਲਕਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਹ ਪਹਿਲੇ ਉਮੀਦਵਾਰ ਹਨ ਜੋ ਫਰੀਦਕੋਟ ਦੇ ਰਹਿਣ ਵਾਲੇ ਹਨ।ਹੈਪੀ ਬਰਾੜ, ਫ਼ਰੀਦਕੋਟ : ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਚੋਣਾਂ ਲਈ ਹਲਕਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਹ ਪਹਿਲੇ ਉਮੀਦਵਾਰ ਹਨ ਜੋ ਫਰੀਦਕੋਟ ਦੇ ਰਹਿਣ ਵਾਲੇ ਹਨ। ਗੁਰਬਖਸ਼ ਸਿੰਘ ਚੌਹਾਨ ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਉਹਨਾਂ ਨੇ ਪਿਛਲੇ ਇੱਕ ਮਹੀਨੇ ਤੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਹੋਇਆ ਸੀ। ਸਾਰੀਆਂ ਸਿਆਸੀ ਪਾਰਟੀਆਂ ਬਾਹਰਲੇ ਉਮੀਦਵਾਰ ਫਰੀਦਕੋਟ ਤੋਂ ਖੜੇ ਕਰਨ ਦਾ ਚੋਣ ਮੁੱਦਾ ਭਖਾ ਰਹੀਆਂ ਹਨ ਪਰੰਤੂ ਬਸਪਾ ਨੇ ਫਰੀਦਕੋਟ ਦੇ ਵਸਨੀਕ ਨੂੰ ਉਮੀਦਵਾਰ ਬਣਾ ਕੇ ਵਿਰੋਧੀ ਪਾਰਟੀਆਂ ਲਈ ਨਵੀਂ ਚੁਣੌਤੀ ਖੜੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਉਮੀਦਵਾਰ ਗੁਰਬਖ਼ਸ਼ ਸਿੰਘ ਚੌਹਾਨ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਵੱਲੋਂ ਉਹਨਾਂ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਉਹਨਾਂ ਪਾਰਟੀ ਦੇ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ, ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਵਿਪਨ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਫਰੀਦਕੋਟ ਹਲਕੇ ਤੋਂ ਬਸਪਾ ਲਈ ਜਿੱਤ ਪ੍ਰਰਾਪਤ ਕਰਨ ਵਾਸਤੇ ਦਿਨ ਰਾਤ ਮਿਹਨਤ ਕਰਨਗੇ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਬਸਪਾ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼, ਸੰਗਰੂਰ ਤੋਂ ਡਾ. ਮੱਖਣ ਸਿੰਘ ਅਤੇ ਪਟਿਆਲਾ ਤੋਂ ਜਗਜੀਤ ਛੜਬੜ ਨੂੰ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ।