
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇ: ਬਾਬਾ ਕੁਲਵੰਤ ਸਿੰਘ ਸ
- by Jasbeer Singh
- January 27, 2025

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇ: ਬਾਬਾ ਕੁਲਵੰਤ ਸਿੰਘ ਸਨਮਾਨਿਤ ਸਮਾਗਮ ਵਿੱਚ ਸਮੁੱਚੇ ਪੰਥ ਦੀਆਂ ਧਾਰਮਿਕ ਜਥੇਬੰਦੀਆਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 27 ਜਨਵਰੀ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਾਬਾ ਬਲਬੀਰ ਸਿੰਘ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬੀਤੀ ਰਾਤ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਪਿਛਲੇ 25 ਵਰ੍ਹਿਆਂ ਤੋਂ ਦਸਮ ਪਾਤਸ਼ਾਹ ਦੇ ਸਿੰਘਾਸ਼ਨ ਦੀਆਂ ਜਥੇਦਾਰ ਵਜੋਂ ਨਿਰੰਤਰ ਸੇਵਾਵਾਂ ਨਿਭਾ ਰਹੇ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨੂੰ ਬੁੱਢਾ ਦਲ ਦੇ ਚੌਥੇ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਐਵਾਰਡ, ਤਸਕਰੀ, ਖੰਡਾ, ਸੋਨ ਤਗਮਾ ਅਤੇ ਸੁਨਹਿਰੀ ਸ੍ਰੀ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ । ਇਸ ਮੌਕੇ ਅਯੋਜਿਤ ਇੱਕ ਵਿਸ਼ਾਲ ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀ ਗੁਰਮਤਿ ਦੇ ਗਿਆਤਾ ਬਾਬਾ ਕੁਲਵੰਤ ਸਿੰਘ ਦੇ ਸਨਮਾਨ ਲਈ ਦਿਲ ਦੀ ਗਹਿਰਾਈਆਂ ਤੋਂ ਮੁਬਾਰਕਾਂ ਭੇਟ ਕਰਦੇ ਹਾਂ । ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇ ਤਖ਼ਤ ਕੇਵਲ ਇਮਾਰਤਾਂ ਨਹੀਂ ਸਗੋਂ ਖਾਲਸਾ ਪੰਥ ਦਾ ਸੱਚਾ ਸੁੱਚਾ ਸੰਕਲਪ ਹੈ । ਇਨ੍ਹਾਂ ਤਖ਼ਤ ਸਾਹਿਬ ਤੋਂ ਸਿੱਖ ਪੰਥ ਕੇਵਲ ਸੇਧ ਹੀ ਨਹੀਂ ਲੈਂਦਾ ਸਗੋਂ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਤੌਰ ਤੇ ਕੌਮ ਦੇ ਅੱਗੇ ਵਧਣ ਲਈ ਤਖ਼ਤ ਸਾਹਿਬ ਸਮੁੱਚੀ ਕੌਮ ਦੀ ਅਗਵਾਈ ਕਰਦੇ ਹਨ । ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਨ੍ਹਾਂ ਤਖ਼ਤ ਸਾਹਿਬਾਨ ਤੋਂ ਸਮੇਂ ਦੇ ਹਾਕਮ ਪੂਰੀ ਤਰ੍ਹਾਂ ਭੈਅ ਖਾਂਦੇ ਆ ਰਹੇ ਹਨ ਜੇਕਰ ਕਿਸੇ ਹਾਕਮ ਨੇ ਤਖ਼ਤ ਸਾਹਿਬ ਨਾਲ ਟਕਾਰਾਉਣ ਦੀ ਕੋਸ਼ਿਸ਼ ਕੀਤੀ ਉਸ ਨੂੰ ਮੂੰਹ ਦੀ ਖਾਣੀ ਪਈ, ਭਾਵੇਂ ਉਹ ਚਾਹੇ ਮੁਗਲ ਸੀ ਜਾਂ ਅੰਗਰੇਜ਼ ਜਾਂ ਫਿਰ ਕੋਈ ਹੋਰ । ਉਨ੍ਹਾਂ ਕਿਹਾ ਕਿ ਸਿੱਖ ਪੰਥ ਕਦੇ ਵੀ ਤਖਤ ਸਾਹਿਬਾਨ ਨੂੰ ਪਿੱਠ ਨਹੀਂ ਵਿਖਾਉਂਦਾ ਸਗੋਂ ਤਖਤ ਸਾਹਿਬਾਨ ਦੇ ਹੁਕਮ ਨੂੰ ਖਿੜੇ ਮੱਥੇ ਪ੍ਰਵਾਨ ਕਰਦਾ ਹੈ । ਇਸ ਸਮਾਗਮ ਮੌਕੇ ਸੰਗਤਾਂ ਨੂੰ ਸਬੋਧਨ ਕਰਿਦਆਂ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਬਾਬਾ ਕੁਲਵੰਤ ਸਿੰਘ ਜਿੱਥੇ ਗੁਰਮਤਿ ਦੇ ਦ੍ਰਿੜ ਗਿਆਤਾ ਹਨ ਉਥੇ ਹੀ ਪੂਰੀ ਤਰ੍ਹਾਂ ਦ੍ਰਿੜਤਾ ਨਾਲ ਬਾਣੀ-ਬਾਣੇ ਦੇ ਧਾਰਨੀ ਹੋਣ ਲਈ ਲੋਕਾਈ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ । ਉਨ੍ਹਾਂ ਕਿਹਾ ਕਿ ਬੁੱਢਾ ਦਲ ਦੇ ਸਥਾਪਨਾ ਦਿਵਸ ਮੌਕੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਲਏ ਗਏ ਫੈਸਲੇ ਅਨੁਸਾਰ ਬਾਬਾ ਕੁਲਵੰਤ ਸਿੰਘ ਨੂੰ ਉਨ੍ਹਾਂ ਵੱਲੋਂ ਤਖਤ ਸ਼੍ਰੀ ਹਜੂਰ ਅਬਿਚਲ ਨਗਰ ਸਾਹਿਬ ਵਿਖੇ ਕਲਗੀਧਰ ਪਿਤਾ ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਿੰਘਾਸਨ ਤਖ਼ਤ ਸਾਹਿਬ ਦੀ ਸੇਵਾ ਦੇ 25ਵਰ੍ਹੇ ਪੂਰੇ ਹੋਣ ਤੇ ਬੁੱਢਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬਾਬਾ ਜੱਸਾ ਸਿੰਘ ਆਹਲੂਵਾਲੀਆ ਐਵਾਰਡ ਨਾਲ ਸਨਮਾਨਿਤ ਕਰਨ ਦੀ ਖੁਸ਼ੀ ਪ੍ਰਾਪਤ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਜੀਵਨ ਅਤੇ ਕਾਰਜ ਸ਼ੈਲੀ ਤੋਂ ਸੇਧ ਲੈ ਕੇ ਫੈਸਲੇ ਲੈਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਜੇਕਰ ਜਥੇਦਾਰ ਸਾਹਿਬਾਨ ਅਕਾਲੀ ਬਾਬਾ ਫੂਲਾ ਸਿੰਘ ਦੇ ਪਾਏ ਪੂਰਨਿਆਂ ਤੇ ਚਲਦਿਆਂ ਖਾਲਸਾ ਪੰਥ ਨੂੰ ਸੇਧ ਦਿੰਦੇ ਹਨ ਤਾਂ ਸਮੁੱਚਾ ਖਾਲਸਾ ਪੰਥ ਉਨ੍ਹਾਂ ਨਾਲ ਮੌਢੇ ਨਾਲ ਮੌਢਾ ਜੋੜ ਕੇ ਖੜਨ ਲਈ ਤਤਪਰ ਹੈ । ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੰਤ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸ. ਵਿਜੈਸਤਿਬੀਰ ਸਿੰਘ, ਗੁ: ਲੰਗਰ ਸਾਹਿਬ ਤੋਂ ਬਾਬਾ ਨਰਿੰਦਰ ਸਿੰਘ ਨੇ ਵੀ ਬਾਬਾ ਕੁਲਵੰਤ ਸਿੰਘ ਨੂੰ ਵਧਾਈ ਦੇਂਦਿਆਂ ਉਨ੍ਹਾਂ ਦੇ ਅਗਲੇਰੇ ਜੀਵਨ ਦੇ ਸੁਖਦਾਈ ਹੋਣ ਦੀ ਕਾਮਨਾ ਕੀਤੀ । ਬਾਬਾ ਕੁਲਵੰਤ ਸਿੰਘ ਨੇ ਸਮੁੱਚੇ ਸੰਪਰਦਾਵਾਂ ਨਿਹੰਗ ਸਿੰਘ ਦਲਾਂ, ਸੰਤ ਮਹਾਪੁਰਸ਼ਾਂ ਤੇ ਹੋਰ ਪੁਜੀਆਂ ਧਾਰਮਿਕ ਸਖ਼ਸ਼ੀਅਤਾਂ ਦਾ ਦਿਲੋਂ ਧੰਨਵਾਦ ਕੀਤਾ । ਗੁ: ਤਖ਼ਤ ਸੱਖਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ, ਬਾਬਾ ਬਿੰਧੀ ਚੰਦ ਸੰਪ੍ਰਦਾਇ ਤਰਨਾ ਦਲ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਜੀਤ ਸਿੰਘ ਜੋਹਲਾਂ, ਸੰਤ ਜਗਜੀਤ ਸਿੰਘ ਹਰਖੋਵਾਲ, ਬਾਬਾ ਰਾਮ ਸਿੰਘ, ਬਾਬਾ ਜੋਤਿੰਦਰ ਸਿੰਘ, ਬਾਬਾ ਘਾਲਾ ਸਿੰਘ, ਸੰਤ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਕਰਮਜੀਤ ਸਿੰਘ ਯਮਨਾਨਗਰ, ਬਾਬਾ ਸੁੱਖਾ ਸਿੰਘ ਭੂਰੀਵਾਲੇ, ਬਾਬਾ ਅਮੀਰ ਸਿੰਘ ਜਵੱਦੀ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ, ਬਾਬਾ ਗੁਰਮੇਲ ਸਿੰਘ ਕਨੇਡਾ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਮੁਖ ਸਿੰਘ ਅਤੇ ਹੋਰ ਸਿੰਘ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.