post

Admin

(Chief Editor)

Punjab

ਕਾਰ ਨਾਲ ਟਕਰਾਉਣ ਕਾਰਨ ਬੁਲਟ ਸਵਾਰ ਦੀ ਹੋਈ ਇਲਾਜ ਦੌਰਾਨ ਮੌਤ

post-img

ਕਾਰ ਨਾਲ ਟਕਰਾਉਣ ਕਾਰਨ ਬੁਲਟ ਸਵਾਰ ਦੀ ਹੋਈ ਇਲਾਜ ਦੌਰਾਨ ਮੌਤ ਕਪੂਰਥਲਾ, 28 ਮਾਰਚ 2026 : ਪੰਜਾਬ ਦੇ ਜਿ਼ਲਾ ਕਪੂਰਥਲਾ ਵਿਖੇ ਪੈਂਦੇ ਰਾਏਪੁਰ ਪੀਰ ਬਖਸ਼ੀਵਾਲਾ ਨੇੜੇ ਇਕ ਕਾਰ-ਬੁਲਟ ਮੋਟਰਸਾਈਕਲ ਟੱਕਰ ਵਿਚ ਬੁਲਟ ਸਵਾਰ ਦੀ ਮੌਤ ਹੋ ਗਈ ਹੈ। ਕੌਣ ਹੈ ਇਹ ਬੁਲਟ ਸਵਾਰ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਭੁਲੱਥ ਅਧੀਨ ਪੈਂਦੇ ਰਾਏਪੁਰ ਪੀਰ ਬਖਸ਼ਵਾਲਾ ਦੇ ਨਜ਼ਦੀਕ ਇਕ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਟਾਂਡੀ ਦੇ ਵਿਅਕਤੀ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਦਾ ਨਾਮ ਸੁਰਜੀਤ ਸਿੰਘ ਹੈ। ਜਾਣਕਾਰੀ ਅਨੁਸਾਰ ਇੱਕ ਸਵਿਫ਼ਟ ਕਾਰ ਮਾਡਲ ਟਾਊਨ ਵਾਲੀ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਸੀ, ਜਦਕਿ ਬੁਲਟ ਸਵਾਰ ਵਿਅਕਤੀ ਰਾਏਪੁਰ ਪੀਰ ਬਖਸ਼ੀਵਾਲਾ ਵੱਲੋਂ ਆ ਰਿਹਾ ਸੀ । ਦੋਹਾਂ ਵਾਹਨਾਂ ਵਿਚਾਲੇ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਬੁਲਟ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਬੇਗੋਵਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਕਾਰ ਚਾਲਕ ਹੋ ਗਿਆ ਮੌਕੇ ਤੋਂ ਫਰਾਰ ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਟਾਂਡੀ ਵਜੋਂ ਹੋਈ ਹੈ। ਹਾਦਸੇ ਮਗਰੋਂ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ । ਇਸ ਸਬੰਧੀ ਥਾਣਾ ਮੁਖੀ ਐਸ. ਐਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਵੱਲੋਂ ਫਰਾਰ ਕਾਰ ਚਾਲਕ ਦੀ ਭਾਲ ਜਾਰੀ ਹੈ।

Related Post

Instagram