post

Admin

(Chief Editor)

Punjab

ਜੀਰਕਪੁਰ ਵਿਚ ਬਿਲਡਰ ਦੇ ਦਫ਼ਤਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ

post-img

ਜੀਰਕਪੁਰ ਵਿਚ ਬਿਲਡਰ ਦੇ ਦਫ਼ਤਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਮੁਹਾਲੀ, 21 ਅਗਸਤ 2026 : ਪੰਜਾਬ ਦੇ ਜਿਲਾ ਮੋਹਾਲੀ ਅਧੀਨ ਆਉ਼ਦੇ ਸ਼ਹਿਰ ਜੀਰਕਪੁਰ (Zirakpur) ਵਿਖੇ ਇਕ ਬਿਲਡਰ ਦੇ ਦਫ਼ਤਰ 'ਤੇ ਅਣਪਛਾਤੇ ਹਮਲਾਵਰਾਂ (Unknown attackers) ਵਲੋਂ ਗੋਲੀਬਾਰੀ ਕੀਤੀ ਗਈ ਹੈ ।

ਕੌਣ ਹੈ ਇਹ ਬਿਲਡਰ

ਮਿਲੀ ਜਾਣਕਾਰੀ ਅਨੁਸਾਰ ਜੀਰਕਪੁਰ ਵਿਖੇ ਜੋ ਅੱਜ ਸਵੇਰ ਵੇਲੇ ਇਕ ਬਿਲਡਰ ਦੇ ਦਫ਼ਤਰ ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ (Shooting) ਕੀਤੀ ਗਈ ਹੈ ਵਿਚ ਬਿਲਡਰ ਦੀ ਪਛਾਣ ਅਮਿਤ ਦੁਆ ਦੇ ਤੌਰ 'ਤੇ ਹੋਈ ਹੈ । ਦੱਸਣਯੋਗ ਹੈ ਕਿ ਬਿਲਡਰ ਅਮਿਤ ਦੁਆ ਦੇ ਦੱਸਣ ਮੁਤਾਬਕ ਪਿਛਲੇ ਇਕ ਸਾਲ ਤੋਂ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ । ਦੱਸਣਯੋਗ ਹੈ ਕਿ ਧਮਕੀਆਂ ਦੇਣ ਵਾਲਿਆਂ ਵਲੋਂ ਸਿਰਫ ਬਿਲਡਰ ਨੂੰ ਹੀ ਜਾਨੋਂ ਮਾਰਨ (Kill) ਦੀਆਂ ਧਮਕੀਆਂ ਨਹੀਂ ਦਿੱਤੀਆਂ ਜਾ ਰਹੀਆਂ ਹਨ ਬਲਕਿ ਉਸਦੇ ਪਰਿਵਾਰਕ ਮੈਂਬਰਾਂ ਨੂੰ ਵੀ ਲਗਾਤਾਰ ਡਰਾਇਆ ਧਮਕਾਇਆ ਜਾ ਰਿਹਾ ਹੈ ।

ਪੁਲਸ ਕਰ ਰਹੀ ਹੈ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ

ਪੰਜਾਬ ਪੁਲਸ (Punjab Police) ਵਲੋਂ ਉਪਰੋਕਤ ਵਾਪਰੇ ਗੋਲੀਬਾਰੀ ਘਟਨਾਕ੍ਰਮ ਦੀ ਸੂਚਨਾ ਮਿਲਦੇ ਹੀ ਸਥਾਨਕ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ । ਪੁਲਸ ਵੱਲੋਂ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ । ਜਿਕਰਯੋਗ ਹੈ ਕਿ ਅਣਪਛਾਤੇ ਹਮਲਾਵਰਾਂ ਵਲੋਂ ਬਿਲਡਰ ਦੇ ਦਫ਼ਤਰ ਦੇ ਬਾਹਰ ਖੜ੍ਹੇ ਹੋ ਕੇ ਤਿੰਨ ਗੋਲੀਆਂ ਚਲਾਈਆਂ ਗਈਆਂ ਹਨ ।

ਗੋਲੀਬਾਰੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਪਿੱਛੇ ਕਾਰਨਾਂ ਦੀ ਜਾਂਚ ਸ਼ੁਰੂ

ਉਕਤ ਬਿਲਡਰ ਜਿਸ ਨੂੰ ਕਾਫੀ ਸਮੇਂ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਸਿਲਾਸਿਲਾ ਜਿਥੇ ਜਾਰੀ ਹੈ ਅਤੇ ਅੱਜ਼ ਸਵੇਰੇ ਤਾਂ ਦਫ਼ਤਰ ਤੇ ਹੀ ਗੋਲੀਬਾਰੀ ਕੀਤੀ ਗਈ ਹੈ ਦੇ ਚਲਦਿਆਂ ਪੁਲਸ ਵਲੋਂ ਇਹ ਪਤਾ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਕਿ ਆਖਰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਗੋਲੀਬਾਰੀ ਕੀਤੇ ਜਾਣ ਦੇ ਪਿੱਛੇ ਦਾ ਅਸਲੀ ਕਾਰਨ ਕੀ ਹੈ ।

Related Post

Instagram