post

Jasbeer Singh

(Chief Editor)

Punjab

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 4.21 ਲੱਖ ਰੁਪਏ ਦੀਆਂ ਸਿਗਰਟਾਂ ਦੇ ਬੰਡਲ`ਬਰਾਮਦ...

post-img

ਅੰਮ੍ਰਿਤਸਰ : ( ੧੩-ਅਗਸਤ-੨੦੨੪ ) : ਖ਼ਬਰ ਹੈ ਅੰਮ੍ਰਿਤਸਰ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਤਸਕਰੀ ਦੀਆਂ ਸਿਗਰਟਾਂ ਬਰਾਮਦ ਕੀਤੀਆਂ ਹਨ। ਇਹ ਸਿਗਰਟ ਇਕ ਯਾਤਰੀ ਕੋਲੋਂ ਜ਼ਬਤ ਕੀਤੀ ਗਈ ਸੀ। ਜਿਸ ਤੋਂ ਬਾਅਦ ਕਸਟਮ ਵਿਭਾਗ ਨੇ ਕਾਰਵਾਈ ਕਰਦੇ ਹੋਏ ਸਿਗਰਟਾਂ ਨੂੰ ਜ਼ਬਤ ਕਰ ਲਿਆ ਅਤੇ ਫੜੇ ਗਏ ਯਾਤਰੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। ਇਕ ਮਹੀਨੇ ਵਿਚ ਇਹ ਦੂਜੀ ਵਾਰ ਹੈ ਜਦੋਂ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿਗਰਟ ਫੜੀ ਗਈ ਹੈ।ਕਸਟਮ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਯਾਤਰੀ ਸ਼ਾਰਜਾਹ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ ਸੀ। ਜਦੋਂ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 24,800 ਸਿਗਰੇਟ ਬਰਾਮਦ ਹੋਈਆਂ। ਜਦੋਂ ਇਸ ਦੀ ਮਾਰਕੀਟ ਕੀਮਤ ਦੀ ਜਾਂਚ ਕੀਤੀ ਗਈ ਤਾਂ ਇਸ ਦੀ ਕੀਮਤ 4.21 ਲੱਖ ਰੁਪਏ ਪਾਈ ਗਈ। ਅੰਮ੍ਰਿਤਸਰ ਏਅਰਪੋਰਟ 'ਤੇ ਦੁਬਈ ਤੋਂ ਸੋਨੇ ਦੀ ਤਸਕਰੀ ਹੋਣ ਦੀਆਂ ਕਈ ਰਿਪੋਰਟਾਂ ਸਾਹਮਣੇ ਆ ਚੁੱਕੀਆਂ ਹਨ ਪਰ ਇਕ ਮਹੀਨੇ 'ਚ ਸਿਗਰਟ ਦੀ ਤਸਕਰੀ ਦਾ ਇਹ ਦੂਜਾ ਮਾਮਲਾ ਹੈ। ਅੰਮ੍ਰਿਤਸਰ ਹਵਾਈ ਅੱਡੇ 'ਤੇ ਪਿਛਲੇ ਇਕ ਮਹੀਨੇ ਤੋਂ ਸਿਗਰਟ ਦੀ ਤਸਕਰੀ ਵਧ ਗਈ ਹੈ। 2 ਅਗਸਤ ਨੂੰ, ਕਸਟਮ ਵਿਭਾਗ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਲਗਭਗ 1 ਲੱਖ ਰੁਪਏ ਦੀ ਦਰਾਮਦ ਸਿਗਰੇਟ ਜ਼ਬਤ ਕੀਤੀ ਸੀ। ਜਿਸ ਦੀ ਬਾਜ਼ਾਰੀ ਕੀਮਤ ਕਰੀਬ 18 ਲੱਖ ਰੁਪਏ ਦੱਸੀ ਜਾ ਰਹੀ ਹੈ।

Related Post