
ਭਾਰਤੀ ਮਿਆਰ ਬਿਊਰੋ ਵੱਲੋਂ ਘਨੌਰ ਬਲਾਕ ਵਿਖੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- by Jasbeer Singh
- May 6, 2025

ਭਾਰਤੀ ਮਿਆਰ ਬਿਊਰੋ ਵੱਲੋਂ ਘਨੌਰ ਬਲਾਕ ਵਿਖੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਘਨੌਰ, 6 ਮਈ 2025 : ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵਲੋਂ ਬੀ. ਡੀ. ਪੀ. ਦਫਤਰ ਘਨੌਰ ਵਿਖੇ ਪਰਵਾਣੂ ਬ੍ਰਾਂਚ ਦੇ ਡਾਇਰੈਕਟਰ ਸ੍ਰੀ ਐਸ ਸੀ ਨਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਲਈ ਖੇਤੀ ਦੇ ਅਧਾਰਿਤ ਅਤੇ ਹੋਰ ਲੋੜਾਂ ਅਨੁਸਾਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਤਕਰੀਬਨ 70 ਸਰਪੰਚਾਂ , ਪੰਚਾਂ ਅਤੇ ਸਕੱਤਰਾਂ ਨੂੰ ਜਾਣਕਾਰੀ ਅਧਾਰਿਤ ਈ- ਕਿਤਾਬਚਾ ਵੰਡਿਆ ਗਿਆ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਇਸ਼ਾ ਸਿੰਗਲ ਦੇ ਸਹਿਯੋਗ ਨਾਲ ਬਲਾਕ ਘਨੌਰ ਵਿਖੇ ਆਯੋਜਿਤ ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਕਿਸੇ ਵੀ ਵਿਕਾਸ ਗਤੀਵਿਧੀ ਜਾਂ ਨਿੱਜੀ ਲੋੜਾਂ ਲਈ ਗੁਣਵੱਤਾ ਵਾਲੀਆਂ ਚੀਜ਼ਾਂ ਦੀ ਖਰੀਦ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਭਾਗੀਦਾਰਾਂ ਨੇ ਬੀ ਆਈ ਐਸ ਕੇਅਰ ਐਪ ਨੂੰ ਵੀ ਆਪਣੇ ਮੋਬਾਈਲ ਉੱਪਰ ਡਾਊਨਲੋਡ ਕੀਤਾ ਅਤੇ ਅਸਲ ਆਈ. ਐਸ. ਆਈ. ਮਾਰਕ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇਸ ਐਪ ਦੀ ਵਰਤੋਂ ਕਰਨਾ ਸਿੱਖਿਆ ਤਾਂ ਜੋ ਰੋਜ਼ਾਨਾ ਜੀਵਨ ਵਿੱਚ ਮਿਆਰਾਂ ਬਾਰੇ ਉਹਨਾਂ ਦੇ ਗਿਆਨ ਵਿੱਚ ਵਾਧਾ ਕੀਤਾ ਜਾ ਸਕੇ । ਭਾਗੀਦਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਬੀ. ਆਈ. ਐਸ. ਦੁਆਰਾ ਪ੍ਰਦਾਨ ਕੀਤੀ ਗਈ ਸਰੋਤ ਸਮੱਗਰੀ ਭਾਗੀਦਾਰਾਂ ਵਿੱਚ ਵੰਡੀ ਗਈ । ਪ੍ਰੋਗਰਾਮ ਦੀ ਸ਼ੁਰੂਆਤ ਬੀ ਆਈ ਐਸ ਦੇ ਰਿਸੋਰਸ ਪਰਸਨ ਦੁਆਰਾ ਪੰਚਾਇਤ ਪੱਧਰ 'ਤੇ ਮਿਆਰਾਂ ਦੀ ਮਹੱਤਤਾ ਬਾਰੇ ਦੱਸ ਕੇ ਕੀਤੀ ਗਈ । ਭਾਗੀਦਾਰਾਂ ਨੂੰ ਦੱਸਿਆ ਗਿਆ ਕਿ ਭਾਰਤੀ ਮਿਆਰ ਬਿਊਰੋ ਵੱਲੋਂ ਗੁਣਵੱਤਾ ਵਾਲੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪੱਧਰਾਂ 'ਤੇ ਨਵੇਂ ਯਤਨ ਕੀਤੇ ਜਾ ਰਹੇ ਹਨ । ਪੰਚਾਇਤ ਪੱਧਰ 'ਤੇ ਨਿਰਮਾਣ ਅਤੇ ਖਰੀਦਦਾਰੀ ਵਿੱਚ ਭਾਰਤੀ ਮਿਆਰਾਂ ਨੂੰ ਉਤਸ਼ਾਹਿਤ ਕਰਨ ਲਈ, ਸੰਵੇਦਨਸ਼ੀਲਤਾ ਵਰਕਸ਼ਾਪਾਂ ਦੌਰਾਨ ਪੰਚਾਇਤਾਂ ਅਤੇ ਆਮ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਮੱਗਰੀਆਂ ਨਾਲ ਸਬੰਧਤ ਮਿਆਰਾਂ ਨੂੰ ਸਪੱਸ਼ਟ ਤੌਰ 'ਤੇ ਸਮਝਾਇਆ ਗਿਆ ਹੈ । ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾ ਪੰਚਾਇਤ ਮੈਂਬਰਾਂ ਨੇ ਹਾਲ ਮਾਰਕਿੰਗ ਅਤੇ ਬੀ ਆਈ ਐਸ ਕੇਅਰ ਐਪ 'ਤੇ ਚਰਚਾ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ । ਭਾਗੀਦਾਰਾਂ ਨੇ ਬੜੇ ਜੋਸ਼ ਨਾਲ 'ਜਾਗੋ ਗਰਾਹਕ ਜਾਗੋ' ਦਾ ਨਾਅਰਾ ਵੀ ਲਗਾਇਆ । ਭਾਗੀਦਾਰਾਂ ਨੇ ਵਰਕਸ਼ਾਪ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਦੀ ਪ੍ਰਭਾਵੀ ਵਰਤੋਂ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਭਾਗੀਦਾਰ ਇਹ ਜਾਣ ਕੇ ਹੈਰਾਨ ਰਹਿ ਗਏ ਕਿ ਉਹ ਬੀ ਆਈ ਐਸ ਕੇਅਰ ਐਪ 'ਤੇ ਸਿੱਧੇ ਤੌਰ 'ਤੇ ਸ਼ਿਕਾਇਤ ਕਰ ਸਕਦੇ ਹਨ ਅਤੇ ਸਟੈਂਡਰਡ ਮਾਰਕ ਦੀ ਦੁਰਵਰਤੋਂ ਦੀ ਜਾਂਚ ਕਰ ਸਕਦੇ ਹਨ। ਹਾਜ਼ਰੀਨ ਨੇ ਬੀ. ਆਈ. ਐਸ. ਮਾਰਕਿੰਗ ਅਤੇ ਪ੍ਰਮਾਣਿਕਤਾ ਦੀ ਜਾਂਚ ਕਰਨ ਦੇ ਸਾਧਨਾਂ 'ਤੇ ਪ੍ਰਾਪਤ ਕੀਤੇ ਨਵੇਂ ਗਿਆਨ ਬਾਰੇ ਚਾਨਣਾ ਪਾਉਣ ਲਈ ਧੰਨਵਾਦ ਕੀਤਾ ਅਤੇ ਆਪਣੇ-ਆਪਣੇ ਪਿੰਡਾਂ ਵਿੱਚ ਅਜਿਹੇ ਹੋਰ ਪ੍ਰੋਗਰਾਮ ਕਰਵਾਉਣ ਦੀ ਮੰਗ ਕੀਤੀ । ਬੀ. ਡੀ. ਪੀ. ਓ. ਘਨੌਰ ਸਰਦਾਰ ਜਤਿੰਦਰ ਸਿੰਘ ਢਿੱਲੋਂ ਨੇ ਬੀ. ਆਈ. ਐਸ. ਦੇ ਰਿਸੋਰਸ ਪਰਸਨ ਸ਼੍ਰੀ ਦਲਬੀਰ ਸਿੰਘ ਦਾ ਜਾਗਰੂਕਤਾ ਪ੍ਰੋਗਰਾਮ ਲਈ ਧੰਨਵਾਦ ਕੀਤਾ। ਪ੍ਰੋਗਰਾਮ ਸਫਲਤਾਪੂਰਵਕ ਸੰਚਾਲਿਤ ਅਤੇ ਸੰਪੂਰਨ ਹੋਇਆ ।
Related Post
Popular News
Hot Categories
Subscribe To Our Newsletter
No spam, notifications only about new products, updates.