
-1726133495.jpg)
ਮੇਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਰੁਚੀ, ਇੱਜ਼ਤ ਮਾਣ ਦੀ ਪ੍ਰਾਪਤੀ। ਬ੍ਰਿਖ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਲਿਮਟ ’ਚ ਖਾਣਾ-ਪੀਣਾ ਸਹੀ ਰਹੇਗਾ, ਲਿਖਣ-ਪੜ੍ਹਨ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਕਰਨਾ ਸਹੀ ਰਹੇਗਾ। ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ। ਕਰਕ : ਦੁਸ਼ਮਣਾਂ ਦੀਆਂ ਸ਼ਰਾਰਤਾਂ, ਹਰਕਤਾਂ, ਸਰਗਰਮੀਆਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਬਹਾਨੇ ਭਾਲਦੇ ਰਹਿ ਸਕਦੇ ਹਨ। ਸਿੰਘ : ਸੰਤਾਨ ਸਾਥ ਦੇਵੇਗੀ, ਸੁਪਰੋਟ ਕਰੇਗੀ, ਤਾਲਮੇਲ ਰੱਖੇਗੀ, ਸੰਤਾਨ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ। ਕੰਨਿਆ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਇੱਜ਼ਤ ਮਾਣ ਦੀ ਪ੍ਰਾਪਤੀ। ਤੁਲਾ : ਕਿਸੇ ਸੱਜਣ ਮਿੱਤਰ ਦੇ ਪਾਜ਼ੇਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ। ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਮੈਡੀਸਨ, ਡਿਜ਼ਾਈਨਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ। ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ। ਮਕਰ : ਉਲਝਣਾਂ-ਝਮੇਲਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ, ਕਿਉਂਕਿ ਆਪ ਦੇ ਵਿਰੋਧੀ ਆਪ ਨੂੰ ਕਿਸੇ ਨਾ ਕਿਸੇ ਪ੍ਰਾਬਲਮ ’ਚ ਫਸਾਉਣ ਦਾ ਯਤਨ ਕਰਦੇ ਰਹਿਣਗੇ। ਕੁੰਭ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਵੈਸੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ। ਮੀਨ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਵੀ ਸਾਫਟ- ਸੁਪੋਰਟਿਵ, ਹਮਦਰਦਾਨਾ ਰੁਖ ਰੱਖਣਗੇ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.