ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਵਿੱਚ ਪੰਜਾਬੀ ਦੇ ਨਾਮਵਰ ਸ਼ਾਇਰ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਸ਼ੋਕ ਸਭਾ ‘ਸਾਡੇ ਸਮਿਆਂ ਦਾ ਨਾਮਵਰ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ’ ਕਰਵਾਈ ਗਈ। ਸ਼ੋਕ ਸਭਾ ਵਿੱਚ ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ, ਵਿਦਵਾਨ ਡਾ. ਗੁਰਬਚਨ ਸਿੰਘ ਰਾਹੀ, ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਡਾ. ਮਹੇਸ਼ ਗੌਤਮ, ਲਘੂ ਕਥਾ ਕਲਸ਼ ਦੇ ਸੰਪਾਦਕ ਯੋਗਰਾਜ ਪ੍ਰਭਾਕਰ, ਸਾਬਕਾ ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ, ਕੰਵਲਜੀਤ ਕੌਰ, ਮਾਸਿਕ ‘ਅਣੂ’(ਲੁਧਿਆਣਾ) ਦੇ ਸੰਪਾਦਕ ਸੁਰਿੰਦਰ ਕੈਲੇ, ਰੰਗਕਰਮੀ ਮਨਪਾਲ ਟਿਵਾਣਾ ਅਤੇ ਭਾਸ਼ਾ ਵਿਭਾਗ, ਪਟਿਆਲਾ ਦੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਅਤੇ ਜਨਰਲ ਸਕੱਤਰ ਦਵਿੰਦਰ ਪਟਿਆਲਵੀ ਨੇ ਸ਼ਿਰਕਤ ਕੀਤੀ। ਇਸ ਸ਼ੋਕ ਸਭਾ ਵਿਚ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਡਾ. ਪਾਤਰ ਦੀਆਂ ਪਟਿਆਲਾ ਸ਼ਹਿਰ ਨਾਲ ਸਬੰਧਤ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਪੰਜਾਬੀ ਜ਼ੁਬਾਨ-ਓ-ਅਦਬ ਦੇ ਇਤਿਹਾਸ ਵਿੱਚ ਡਾ. ਪਾਤਰ ਨੂੰ ਪੰਜਾਬੀ ਸ਼ਾਇਰੀ ਦੇ ਇਕ ਸੁਨਹਿਰੀ ਪੰਨੇ ਵਜੋਂ ਯਾਦ ਕੀਤਾ ਜਾਇਆ ਕਰੇਗਾ। ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ): ਪਦਮ ਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਉੱਤੇ ਸਾਹਿਤ ਕਲਾਂ ਮੰਚ ਰਾਜਪੁਰਾ ਵੱਲੋਂ ਸਾਹਿਤਕਾਰ ਸੁੱਚਾ ਸਿੰਘ ਗੰਡਾ ਦੀ ਪ੍ਰਧਾਨਗੀ ਹੇਠ ਸ਼ੋਕ ਸਭਾ ਰੱਖੀ ਗਈ। ਸ਼ੋਕ ਸਭਾ ਵਿੱਚ ਹਾਜ਼ਰ ਲੇਖਕਾਂ, ਕਵੀਆਂ, ਸਾਹਿਤਕਾਰਾਂ ਅਤੇ ਪੱਤਰਕਾਰਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਤੇਜਵੰਤ ਮਾਨ ਸਾਹਿਤ ਰਤਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬੀ ਸਾਹਿਤ ਸਭਾ ਸੰਗਰੂਰ ਦੀ ਇੱਕ ਸ਼ੋਕ ਇੱਕਤਰਤਾ ਵਿਚ ਪਦਮਸ਼੍ਰੀ ਸੁਰਜੀਤ ਪਾਤਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.