post

Jasbeer Singh

(Chief Editor)

Punjab

40 ਫੀਸਦੀ ਬੋਝ ਸੂਬਿਆਂ `ਤੇ ਪਾ ਕੇ ਭਾਜਪਾ ਨੇ ਰੋਜ਼ਗਾਰ ਦੀ ਗਾਰੰਟੀ ਨੂੰ ਕੀਤਾ ਖ਼ਤਮ : ਚੀਮਾ

post-img

40 ਫੀਸਦੀ ਬੋਝ ਸੂਬਿਆਂ `ਤੇ ਪਾ ਕੇ ਭਾਜਪਾ ਨੇ ਰੋਜ਼ਗਾਰ ਦੀ ਗਾਰੰਟੀ ਨੂੰ ਕੀਤਾ ਖ਼ਤਮ : ਚੀਮਾ ਚੰਡੀਗੜ੍ਹ, 1 ਜਨਵਰੀ 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ `ਤੇ ਆਪਣੇ ਗ਼ਰੀਬ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਦੇ ਸੁਧਾਰਾਂ ਦੇ ਨਾਂ `ਤੇ ਜਾਣ-ਬੁੱਝ ਕੇ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ 23,000 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਭਾਜਪਾ ਦੇ ਸੁਧਾਰਾਂ ਦੇ ਦਾਅਵਿਆਂ ਦੀ ਅਸਲੀਅਤ ਨੂੰ ਬੇਨਕਾਬ ਕਰਦੇ ਹਨ। ਗ਼ਰੀਬ ਵਿਰੋਧੀ ਏਜੰਡੇ ਨੂੰ ਛੁਪਾਉਣ ਲਈ ਮਨਰੇਗਾ ਸੁਧਾਰਾਂ ਬਾਰੇ ਜਨਤਾ ਨੂੰ ਗੁੰਮਰਾਹ ਕਰ ਰਹੀ ਭਾਜਪਾ ਉਨ੍ਹਾਂ ਕਿਹਾ ਕਿ ਵਿੱਤੀ ਬੋਝ ਦਾ 40 ਫ਼ੀਸਦੀ ਹਿੱਸਾ ਸੂਬਿਆਂ `ਤੇ ਪਾ ਕੇ ਤੇ ਸਕੀਮ ਦੇ ਅਧਿਕਰ ਆਧਾਰਤ ਢਾਂਚੇ ਨੂੰ ਖੋਖਲਾ ਕਰ ਕੇ ਭਾਜਪਾ ਨੇ ਅਸਲ `ਚ ਰੋਜ਼ਗਾਰ ਦੀ ਗਾਰੰਟੀ ਨੂੰ ਖ਼ਤਮ ਕਰਦਿਆਂ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਹੈ । ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਵਿਧਾਨ ਸਭਾ ਇਨ੍ਹਾਂ ਕਦਮਾਂ ਵਿਰੁੱਧ ਕਾਮਿਆਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਉੱਥੇ ਹੀ ਕਾਂਗਰਸ ਸ਼ਾਸਤ ਸੂਬਿਆਂ ਨੇ ਚੁੱਪ ਰਹਿਣ ਦਾ ਰਾਹ ਚੁਣਿਆ ਹੈ। ਭਾਜਪਾ ਸਿਰਜ ਰਹੀ ਹੈ `ਸੁਧਾਰ’ ਦਾ ਬਿਰਤਾਂਤ ਉਨ੍ਹਾਂ ਨੇ ਭਾਜਪਾ ਲੀਡਰਸਿ਼ਪ `ਤੇ ਆਮ ਆਪਣੀਆਂ ਕਾਰਵਾਈਆਂ ਨੂੰ ਜਾਇਜ਼ ਠਹਿਰਾਉਣ ਲਈ ‘ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਬਾਰੇ ਸਥਾਈ ਕਮੇਟੀ 2024-25` ਹਵਾਲਾ ਦੇਣ ਲਈ ਨਿਸ਼ਾਨਾ ਸਾਧਿਆ । ਉਨ੍ਹਾਂ ਸਪੱਸ਼ਟ ਕੀਤਾ ਕਿ ਸਪਤਗਿਰੀ ਸ਼ੰਕਰ ਉਲਾਕਾ ਦੀ ਪ੍ਰਧਾਨਗੀ ਵਾਲੀ ਕਮੇਟੀ ਨੇ ਕਦੇ ਵੀ ਸਕੀਮ ਦਾ ਨਾਂ ਧਰਮ ਦੇ ਆਧਾਰ `ਤੇ ਰੱਖਣ ਜਾਂ ਪਾਬੰਦੀਸ਼ੁਦਾ ਤਬਦੀਲੀਆਂ ਲਿਆਉਣ ਦੀ ਸਿਫ਼ਾਰਸ਼ ਨਹੀਂ ਕੀਤੀ ਸੀ । ਇਸ ਦੀ ਬਜਾਏ ਕਮੇਟੀ ਨੇ ਪੈਂਡਿੰਗ ਫੰਡਾਂ ਨੂੰ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਸੀ । ਉਨ੍ਹਾਂ ਕਿਹਾ ਕਿ ਭਾਜਪਾ `ਸੁਧਾਰ’ ਦਾ ਬਿਰਤਾਂਤ ਸਿਰਜ ਰਹੀ ਹੈ ਜਦਕਿ ਕੇਂਦਰ ਸਰਕਾਰ 23,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਡੀਆਂ ਬਕਾਇਆ ਦੇਣਦਾਰੀਆਂ `ਤੇ ਬੈਠੀ ਹੈ। ਸਕੀਮ `ਚ ਸੁਧਾਰ ਦੇ ਭਾਜਪਾ ਦੇ ਦਾਅਵਿਆਂ ਦੇ ਬਾਵਜੂਦ 2025-26 ਲਈ ਰੱਖੇ ਗਏ ਬਜਟ ਦਾ ਲੱਗਭਗ 27 ਫੀਸਦੀ ਹਿੱਸਾ ਜਾਰੀ ਨਹੀਂ ਕੀਤਾ ਗਿਆ, ਜਿਸ ਨਾਲ ਲੱਖਾਂ ਪਰਿਵਾਰ ਭੁੱਖਮਰੀ ਤੇ ਨਿਰਾਸ਼ਾ ਵੱਲ ਧੱਕੇ ਜਾ ਰਹੇ ਹਨ।

Related Post

Instagram