
National
0
ਸੀ. ਬੀ. ਆਈ. ਲਗਾਤਾਰ ਤੀਸਰੇ ਦਿਨ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਤੋਂ ਕਰੇਗੀ ਪੁੱਛਗਿੱਛ
- by Jasbeer Singh
- August 18, 2024

ਸੀ. ਬੀ. ਆਈ. ਲਗਾਤਾਰ ਤੀਸਰੇ ਦਿਨ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਤੋਂ ਕਰੇਗੀ ਪੁੱਛਗਿੱਛ ਕੋਲਕਾਤਾ, 18 ਅਗਸਤ : ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਦੇ ਅਧਿਕਾਰੀਆਂ ਨੇ ਸਰਕਾਰੀ ਆਰਜੀ ਕਾਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਲਗਾਤਾਰ ਤੀਜੇ ਦਿਨ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। ਜਾਂਚ ਏਜੰਸੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘੋਸ਼ ਨੂੰ ਸ਼ਨੀਵਾਰ ਸਵੇਰੇ 10 ਵਜੇ ਤੋਂ ਲੈ ਕੇ ਐਤਵਾਰ ਅੱਧੀ ਰਾਤ ਤੱਕ ਕਰੀਬ 13 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਉਸ ਨੂੰ ਅੱਜ ਦੁਬਾਰਾ ਆਉਣ ਲਈ ਕਿਹਾ ਗਿਆ ਹੈ ਕਿਉਂਕਿ ਸੀਬੀਆਈ ਦੇ ਅਧਿਕਾਰੀਆਂ ਨੇ ਉਸ ਤੋਂ ਕਈ ਹੋਰ ਸਵਾਲ ਪੁੱਛਣੇ ਹਨ।