
ਸੀ. ਬੀ. ਆਈ. ਕਰੇਗੀ ਸੰਦੇਸ਼ਖਾਲੀ ਮਾਮਲੇ `ਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਜਾਂਚ
- by Jasbeer Singh
- July 8, 2024

ਸੀ. ਬੀ. ਆਈ. ਕਰੇਗੀ ਸੰਦੇਸ਼ਖਾਲੀ ਮਾਮਲੇ `ਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਜਾਂਚ ਨਵੀਂ ਦਿੱਲੀ : ਭਾਰਤ ਦੀ ਸਰਵਉਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੇ ਸੰਦੇਸ਼ਖਾਲੀ ਮਾਮਲੇ ਵਿਚ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਦਿੰਦਿਆਂ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਕਰਨ ਦੇ ਹੁਕਮ ਦੇ ਦਿੱਤੇ ਹਨ। ਦੱਸਣਯੋਗ ਹੈ ਕਿ ਮਾਨਯੋਗ ਸੁਪਰੀਮ ਕੋਰਟ ਨੇ ਬੰਗਾਲ ਸਰਕਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਕੋਲਕਾਤਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਸੰਦੇਸ਼ਖਾਲੀ ਵਿੱਚ ਔਰਤਾਂ ਦੇ ਜਿਨਸੀ ਸ਼ੋਸ਼ਣ, ਜ਼ਮੀਨ ਹੜੱਪਣ ਅਤੇ ਰਾਸ਼ਨ ਘੁਟਾਲੇ ਨਾਲ ਸਬੰਧਤ ਸਾਰੇ ਮਾਮਲਿਆਂ ਵਿੱਚ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ।