post

Jasbeer Singh

(Chief Editor)

crime

ਸੀ. ਆਈ. ਏ. ਸਟਾਫ਼ ਦਾ ਏ. ਐਸ. ਆਈਂ ਤੇ ਸੀਨੀਅਰ ਸਿਪਾਹੀ ਖਿਲਾਫ਼ ਦਰਜ ਹੋਇਆ 60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀ

post-img

ਸੀ. ਆਈ. ਏ. ਸਟਾਫ਼ ਦਾ ਏ. ਐਸ. ਆਈਂ ਤੇ ਸੀਨੀਅਰ ਸਿਪਾਹੀ ਖਿਲਾਫ਼ ਦਰਜ ਹੋਇਆ 60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ ਚੰਡੀਗੜ੍ਹ : ਸੀ. ਆਈ. ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ. ਐਸ. ਆਈ. ਬਲਜਿੰਦਰ ਸਿੰਘ ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ । ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ਼ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਖਿਲਾਫ਼ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਨਾ ਦਰਜ ਨਾ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿੱਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ । ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2,50,000 ਮੰਗਣ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕਰਨ ਅਤੇ ਏ. ਐਸ. ਆਈ. ਬਲਜਿੰਦਰ ਸਿੰਘ ਦੁਆਰਾ ਸਪੱਸ਼ਟ ਤੌਰ ਪਰ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਹਨਾਂ ਉਕਤ ਦੋਨਾਂ ਮੁਲਾਜ਼ਮਾਂ ਦੁਆਰਾ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ । ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ. ਆਈ. ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਦੂਜੇ ਦੋਸ਼ੀ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ ।

Related Post