ਸੀ. ਜੇ. ਪੀ. ਆਗੂਆਂ ਨੇ ਕੇਂਦਰ ਸਰਕਾਰ ਅੱਗੇ ਰੱਖੀਆਂ ਤਿੰਨ ਮੰਗਾਂ
ਨਵੀਂ ਦਿੱਲੀ, 24 ਜੁਲਾਈ 2026 : ਕਾਕਰੋਚ ਜਨਤਾ ਪਾਰਟੀ (Cockroach Janata Party) ਦੇ ਆਗੂਆਂ ਵਲੋਂ ਅੱਜ ਪਾਰਟੀ ਪ੍ਰਧਾਨ ਜੇ. ਪੀ ਨੱਢਾ ਨੂੰ ਤਿੰਨ ਮੰਗਾਂ 'ਤੇ ਆਧਾਰਤ ਇਕ ਮੰਗ ਪੱਤਰ (Demand letter) ਦਿੱਲੀ ਵਿਖੇ ਦਿੱਤਾ ਗਿਆ ਹੈ ।
ਕਿਹੜੀਆਂ ਹਨ ਤਿੰਨ ਮੰਗਾਂ
ਮਿਲੀ ਜਾਣਕਾਰੀ ਅਨੁਸਾਰ ਕਾਕਰੋਚ ਜਨਤਾ ਪਾਰਟੀ ਦੇ ਬੁਲਾਰੇ ਸੌਰਵ ਦਾਸ (Saurav Das) ਵਲੋਂ ਜੋ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਰਾਹੀਂ ਇਕ ਮੰਗ ਪੱਤਰ ਤਿੰਨ ਮੰਗਾਂ ਰੱਖੀਆਂ ਗਈਆਂ ਹਨ ਦੇ ਵਿਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫਾ, ਦਰਜ ਕੀਤੀਆਂ ਗਈ ਐਫ. ਆਈ. ਆਰਜ. ਦੀ ਕਾਪੀ ਮੁਹੱਈਆ ਕਰਵਾਉਣਾ ਅਤੇ ਪੀੜ੍ਹਤ ਨੌਜਵਾਨ ਲਈ ਇਕ ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੇ ਜਾਣਾ ਸ਼ਾਮਲ ਹਨ ।
ਕੀ ਦੱਸਿਆ ਸੀ. ਜੇ. ਪੀ. ਨੇਤਾ ਨੇ
ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੇ ਬੁਲਾਰੇ ਸੌਰਵ ਦਾਸ ਨੇ ਦੱਸਿਆ ਕਿ ਉਨ੍ਹਾਂ ਵਲੋਂ ਜੋ ਤਿੰਨ ਮੰਗਾਂ ਕੇਂਦਰ ਸਰਕਾਰ ਅੱਗੇ ਰੱਖੀਆਂ ਗਈਆਂ ਹਨ ਵਿਚੋਂ ਦੋ ਮੰਗਾਂ ਨੂੰ ਲੈ ਕੇ ਸਰਕਾਰ ਦਾ ਵਤੀਰਾ ਬਹੁਤ ਹੀ ਵਧੀਆ ਰਿਹਾ ਹੈ ਪਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਜੋ ਮੰਗ ਕੀਤੀ ਗਈ ਹੈ ਨੂੰ ਲੈ ਕੇ ਸਰਕਾਰ ਵਲੋਂ ਕੱਲ ਤੱਕ ਦਾ ਸਮਾਂ ਮੰਗਿਆ ਗਿਆ ਹੈ ।
ਪੁਲਸ ਦੀ ਕਾਰਵਾਈ `ਤੇ ਚੁੱਕੇ ਸਵਾਲ
ਦੂਜੇ ਪਾਸੇ ਪਾਰਟੀ ਆਗੂਆਂ ਨੇ ਪੁਲਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਸੌਰਵ ਦਾਸ ਨੇ ਦੋਸ਼ ਲਾਇਆ ਕਿ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਨੂੰ ਪੁਲਿਸ ਵੱਲੋਂ ਲਗਾਤਾਰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ, ਜੋ ਕਿ ਬਿਲਕੁਲ ਗਲਤ ਹੈ । ਪਾਰਟੀ ਨੇ ਮੰਗ ਕੀਤੀ ਹੈ ਕਿ ਨੌਜਵਾਨਾਂ `ਤੇ ਸਖ਼ਤੀ ਕਰਨ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ ।
