post

Jasbeer Singh

(Chief Editor)

Patiala News

ਸੀ. ਐਮ. ਵਿੰਡੋ ਅਤੇ ਪੀ. ਜੀ. ਆਰ. ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ : ਜ਼ਿਲ੍ਹ

post-img

ਸੀ. ਐਮ. ਵਿੰਡੋ ਅਤੇ ਪੀ. ਜੀ. ਆਰ. ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ : ਜ਼ਿਲ੍ਹਾ ਮਾਲ ਅਫਸਰ ਪਟਿਆਲਾ 13 ਨਵੰਬਰ : ਪਟਿਆਲਾ ਦੇ ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ ਵੱਲੋਂ ਸੀ. ਐਮ. ਵਿੰਡੋ ਅਤੇ ਪੀ. ਜੀ. ਆਰ. ਐਸ. (ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ) ਪੋਰਟਲ ਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਇਕ ਬੈਠਕ ਕੀਤੀ ਗਈ । ਬੈਠਕ ਵਿੱਚ ਵੱਖ ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੀ. ਜੀ. ਆਰ. ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਦਾ ਜਾਇਜ਼ਾ ਲਿਆ । ਨਵਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂ ਬੱਧ ਢੰਗ ਨਾਲ ਹੱਲ ਕੀਤਾ ਜਾਵੇ । ਉਹਨਾਂ ਇਹ ਵੀ ਕਿਹਾ ਕਿ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ਤੇ ਨਿਪਟਾਇਆ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕੇਸ ਲੰਬਿਤ ਨਾ ਰਹੇ । ਉਨ੍ਹਾਂ ਨੇ ਪੋਰਟਲ ਤੇ ਪੈਂਡਿੰਗ ਪਏ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀ ਕੀਤੀ ਜਾਵੇਗੀ । ਉਨ੍ਹਾਂ ਨੇ ਸਮੂਹ ਨੋਡਲ ਅਫਸਰਾਂ ਨੂੰ ਅਤੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲੰਬਿਤ ਪਏ ਕੇਸਾਂ ਨੂੰ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ । ਉਨ੍ਹਾਂ ਸਖਤੀ ਨਾਲ ਕਿਹਾ ਕਿ ਜਿਨ੍ਹਾਂ ਵਿਭਾਗਾਂ ਦੇ ਕੇਸ ਪੈਂਡਿੰਗ ਪਏ ਹਨ ਉਹ ਕੇਸਾਂ ਨੂੰ ਡੀਲ ਕਰਕੇ ਤੁਰੰਤ ਡਿਪਟੀ ਕਮਿਸ਼ਨਰ ਦਫਤਰ ਵਿੱਚ ਰਿਪੋਰਟ ਕਰਨ । ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਨੋਡਲ ਅਫਸਰ ਅਤੇ ਵਿਭਾਗਾਂ ਦੇ ਕਰਮਚਾਰੀ ਸ਼ਾਮਲ ਸਨ ।

Related Post