
ਸੀ. ਆਰ. ਪੀ. ਐਫ. ਦੁਆਰਾ ਚਲਾਏ ਜਾ ਰਹੇ ਕਈ ਸਕੂਲਾਂ ਵਿਚੋਂ ਦਿੱਲੀ ਅਤੇ ਹੈਦਰਾਬਾਦ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ
- by Jasbeer Singh
- October 22, 2024

ਸੀ. ਆਰ. ਪੀ. ਐਫ. ਦੁਆਰਾ ਚਲਾਏ ਜਾ ਰਹੇ ਕਈ ਸਕੂਲਾਂ ਵਿਚੋਂ ਦਿੱਲੀ ਅਤੇ ਹੈਦਰਾਬਾਦ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨਵੀਂ ਦਿੱਲੀ : ਭਾਰਤ ਦੇਸ਼ ਵਿੱਚ ਸੀ. ਆਰ. ਪੀ. ਐਫ. ਦੁਆਰਾ ਚਲਾਏ ਜਾ ਰਹੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਫੋਰਸ ਅਲਰਟ `ਤੇ ਹੈ ਅਤੇ ਧਮਕੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਨ੍ਹਾਂ ਸਕੂਲਾਂ ਨੂੰ ਧਮਕੀਆਂ ਮਿਲੀਆਂ ਹਨ, ਉਨ੍ਹਾਂ ਵਿੱਚ ਦੋ ਦਿੱਲੀ ਅਤੇ ਇੱਕ ਹੈਦਰਾਬਾਦ ਵਿੱਚ ਹੈ।ਜਿ਼ਕਰਯੋਗ ਹੈ ਕਿ ਇਨ੍ਹਾਂ ਦਿਨਾਂ `ਚ ਦੇਸ਼ ਦੀਆਂ ਵੱਖ-ਵੱਖ ਏਅਰਲਾਈਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਇਸ ਕਾਰਨ ਵੱਖ-ਵੱਖ ਏਅਰਲਾਈਨਜ਼ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪੁਲਸ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਨੂੰ ਈਮੇਲ ਰਾਹੀਂ ਬੰਬ ਦੀ ਇਹ ਧਮਕੀ ਮਿਲੀ ਸੀ। ਧਿਆਨ ਯੋਗ ਹੈ ਕਿ ਇਹ ਧਮਕੀਆਂ ਦਿੱਲੀ ਦੇ ਰੋਹਿਣੀ ਵਿੱਚ ਸਥਿਤ ਸੀਆਰਪੀਐਫ ਸਕੂਲ ਦੀ ਕੰਧ ਕੋਲ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਮਿਲੀ ਸੀ।ਬੰਬ ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਆਸਪਾਸ ਦੀਆਂ ਦੁਕਾਨਾਂ ਅਤੇ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ। ਪੁਲਿਸ ਇਨ੍ਹਾਂ ਬੰਬ ਧਮਕੀਆਂ ਦੀ ਜਾਂਚ ਕਰ ਰਹੀ ਹੈ ਅਤੇ ਹਾਈ ਅਲਰਟ `ਤੇ ਹੈ।ਦਿੱਲੀ ਪੁਲਸ ਦਿੱਲੀ ਵਿੱਚ ਸੀ. ਆਰ. ਪੀ. ਐਫ. ਸਕੂਲ ਨੇੜੇ ਹੋਏ ਬੰਬ ਧਮਾਕੇ ਦੀ ਗਰਮਖਿਆਲੀ ਕੋਣ ਤੋਂ ਜਾਂਚ ਕਰ ਰਹੀ ਹੈ। ਦਰਅਸਲ, ਸੋਸ਼ਲ ਮੀਡੀਆ `ਤੇ ਸ਼ੇਅਰ ਕੀਤੀ ਗਈ ਇੱਕ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੀਆਰਪੀਐਫ ਸਕੂਲ ਨੇੜੇ ਬੰਬ ਧਮਾਕਾ ਭਾਰਤੀ ਏਜੰਟਾਂ ਵੱਲੋਂ ਗਰਮਖਿਆਲੀ ਸਮਰਥਕਾਂ ਨੂੰ ਨਿਸ਼ਾਨਾ ਬਣਾਉਣ ਦੇ ਜਵਾਬ ਵਿੱਚ ਕੀਤਾ ਗਿਆ ਸੀ। ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੂੰ ਇੱਕ ਸ਼ੱਕੀ ਵਿਅਕਤੀ ਵੀ ਮਿਲਿਆ ਹੈ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।