post

Jasbeer Singh

(Chief Editor)

Latest update

ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ 10 ਨੂੰ

post-img

ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ 10 ਨੂੰ

ਚੰਡੀਗੜ੍ਹ, 9 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 10 ਜੂਨ ਦਿਨ ਬੁੱਧਵਾਰ ਨੂੰ ਪੰਜਾਬ ਕੈਬਨਿਟ (Punjab Cabinet) ਦੀ ਇਕ ਮੀਟਿੰਗ ਕੀਤੇ ਜਾਣ ਦਾ ਹੁਕਮ ਜਾਰੀ ਕੀਤਾ ਗਿਆ ਹੈ ।

ਕਿਥੇ ਹੋਵੇਗੀ ਇਹ ਮੀਟਿੰਗ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਭਲਕੇ ਯਾਨੀ 10 ਜੂਨ 2026 ਦਿਨ ਬੁੱਧਵਾਰ ਨੂੰ ਰਾਜ ਕੈਬਨਿਟ ਦੀ ਇੱਕ ਬਹੁਤ ਹੀ ਅਹਿਮ ਮੀਟਿੰਗ ਸੱਦੀ ਗਈ ਹੈ ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ `ਤੇ ਸ਼ਾਮ 4:00 ਵਜੇ ਸ਼ੁਰੂ ਹੋਵੇਗੀ ।

ਕਿਹੜੇ ਮੁੱਦਿਆਂ ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਭਰੋਸੇਯੋਗ ਸੂਤਰਾਂ ਮੁਤਾਬਕ 10 ਜੂਨ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ (Cabinet meeting) ਦੌਰਾਨ ਪੰਜਾਬ ਸੂਬੇ ਦੇ ਵਿਕਾਸ ਕਾਰਜਾਂ, ਮੁਲਾਜ਼ਮਾਂ ਦੇ ਮੁੱਦਿਆਂ ਅਤੇ ਪੰਜਾਬ ਦੇ ਮੌਜੂਦਾ ਪ੍ਰਸ਼ਾਸਨਿਕ ਹਾਲਾਤਾਂ ਨੂੰ ਲੈ ਕੇ ਕਈ ਅਹਿਮ ਏਜੰਡਿਆਂ `ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ । ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਜਨਹਿਤ ਵਿੱਚ ਕੁਝ ਵੱਡੇ ਫੈਸਲਿਆਂ `ਤੇ ਮੋਹਰ ਲਗਾਏ ਜਾਣ ਦੀ ਵੀ ਪੂਰੀ ਸੰਭਾਵਨਾ ਹੈ, ਜਿਸ ਕਾਰਨ ਸਿਆਸੀ ਤੇ ਪ੍ਰਸ਼ਾਸਨਿਕ ਹਲਕਿਆਂ ਦੀਆਂ ਨਜ਼ਰਾਂ ਇਸ ਬੈਠਕ `ਤੇ ਟਿਕੀਆਂ ਹੋਈਆਂ ਹਨ ।

Related Post

Instagram