
ਕੈਬਨਿਟ ਮੰਤਰੀ ਅਮਨ ਅਰੋੜਾ ਨੇ 5 ਪਿੰਡਾਂ ਵਿੱਚ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ
- by Jasbeer Singh
- January 2, 2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ 5 ਪਿੰਡਾਂ ਵਿੱਚ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ ਸੁਨਾਮ ਊਧਮ ਸਿੰਘ ਵਾਲਾ, 2 ਜਨਵਰੀ : ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪੰਜ ਪਿੰਡਾਂ ਵਿੱਚ 10-10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖਦਿਆਂ ਕੀਤਾ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਅਤੇ ਪੰਚਾਇਤੀ ਫੰਡ ਵਿੱਚੋਂ 50 ਲੱਖ ਰੁਪਏ ਦੀ ਰਾਸ਼ੀ ਨਾਲ ਇਹਨਾਂ ਕੇਂਦਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇਸ ਨੂੰ ਹਰ ਲੋੜੀਂਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਲੋਕਾਂ ਦੀਆਂ ਜਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ । ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਪਿੰਡ ਝਾੜੋਂ , ਸਿੰਘਪੁਰਾ, ਬੁਗਰਾਂ, ਢੱਡਰੀਆਂ ਅਤੇ ਸ਼ੇਰੋ ਵਿਖੇ ਬਣਨ ਵਾਲੇ ਇਹਨਾਂ ਨਵੇਂ ਆਂਗਨਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖੇ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ । ਇਸ ਮੌਕੇ ਬੀ. ਡੀ. ਪੀ. ਓ. ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਮਨਮੋਹਨ ਸਿੰਘ, ਬਲਾਕ ਪ੍ਰਧਾਨ ਸਾਹਿਬ ਸਿੰਘ ਚੀਮਾ, ਮਨਿੰਦਰ ਸਿੰਘ ਲਖਮੀਰਵਾਲਾ, ਹਰਜਿੰਦਰ ਕੁਮਾਰ ਸਰਪੰਚ, ਜਗਸੀਰ ਸਿੰਘ ਜੱਗਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.