
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਜ਼ਿਲ੍ਹਾ ਸੰਗਰੂਰ ਦੀ ਤੀਜੀ ਪਹਿਲ ਮੰਡੀ ਦਾ ਸੁਨਾਮ ਵਿਖੇ ਸ਼ਾਨਦਾਰ ਉਦਘਾਟਨ
- by Jasbeer Singh
- July 31, 2024

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਜ਼ਿਲ੍ਹਾ ਸੰਗਰੂਰ ਦੀ ਤੀਜੀ ਪਹਿਲ ਮੰਡੀ ਦਾ ਸੁਨਾਮ ਵਿਖੇ ਸ਼ਾਨਦਾਰ ਉਦਘਾਟਨ ਹਰ ਮੰਗਲਵਾਰ ਨੂੰ ਲੱਗੇਗੀ ਹਫਤਾਵਾਰੀ ਮੰਡੀ ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 31 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਜੀ ਦੀ ਬਰਸੀ ਦੇ ਮੌਕੇ ਤੇ ਸੁਨਾਮ ਸ਼ਹਿਰ ਵਿਖੇ ਸਥਿਤ ਰੇਹੜੀ ਫੜ੍ਹੀ ਮਾਰਕੀਟ ਵਿੱਚ ਪਹਿਲ ਮੰਡੀ ਦਾ ਉਦਘਾਟਨ ਕੀਤਾ । ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਅਸੀਂ ਸਾਰੇ ਸੁਨਾਮ ਦੇ ਵਾਸੀ ਖੁਸ਼ਕਿਸਮਤ ਹਾਂ ਕਿ ਇਸ ਧਰਤੀ ਉੱਤੇ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਹੋਇਆ । ਉਹਨਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਦੀਆਂ ਸ਼ਹਾਦਤਾਂ ਦੀ ਵਜ੍ਹਾ ਕਰਕੇ ਹੀ ਆਪਾਂ ਆਜ਼ਾਦੀ ਦੀ ਹਵਾ ਦਾ ਆਨੰਦ ਮਾਣ ਰਹੇ ਹਾਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਢਾਈ ਸਾਲਾਂ ਤੋਂ ਵਿਕਾਸ ਦੇ ਵੱਖੋ-ਵੱਖਰੇ ਪ੍ਰੋਜੈਕਟਾਂ ਨੂੰ ਨਾ ਕੇਵਲ ਸੁਨਾਮ ਦੀ ਇਸ ਧਰਤੀ ਉੱਤੇ ਬਲਕਿ ਪੂਰੇ ਸੂਬੇ ਵਿੱਚ ਜੋਸ਼ੋ ਖਰੋਸ਼ ਨਾਲ ਸ਼ੁਰੂ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਪ੍ਰੋਜੈਕਟ ਮੁਕੰਮਲ ਵੀ ਹੋ ਚੁੱਕੇ ਹਨ ਅਤੇ ਅਨੇਕਾਂ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ । ਅੱਜ ਖੁਸ਼ਗਵਾਰ ਮਾਹੌਲ ਵਿੱਚ ਇਹ ਪਹਿਲ ਮੰਡੀ ਸੁਨਾਮ ਦੇ ਲੋਕਾਂ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਧੂਰੀ ਵਿੱਚ ਅਜਿਹੀਆਂ ਪਹਿਲ ਮੰਡੀਆਂ ਸਫਲਤਾ ਨਾਲ ਚੱਲ ਰਹੀਆਂ ਹਨ ਅਤੇ ਹੁਣ ਸੁਨਾਮ ਊਧਮ ਸਿੰਘ ਵਾਲਾ ਵਿਖੇ ਲੋਕਾਂ ਨੂੰ ਸ਼ੁੱਧ ਅਤੇ ਆਰਗੈਨਿਕ ਉਤਪਾਦ ਮੁਹੱਈਆ ਕਰਵਾਉਣ ਦੇ ਮਕਸਦ ਨਾਲ 'ਪਹਿਲ ਮੰਡੀ' ਸ਼ੁਰੂ ਕੀਤੀ ਗਈ ਹੈ ਤਾਂ ਕਿ ਸਾਰੇ ਨਿਵਾਸੀ ਪੌਸ਼ਟਿਕ ਤੱਤਾਂ ਵਾਲੇ ਸਮਾਨ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ‘ਪਹਿਲ ਮੰਡੀ’ ਜਿਥੇ ਸ਼ਹਿਰ ਵਾਸੀਆਂ ਨੂੰ ਸ਼ੁੱਧ ਖਾਧ ਪਦਾਰਥ ਮੁਹੱਈਆ ਕਰਵਾਏਗੀ, ਉੱਥੇ ਹੀ ਕਿਸਾਨਾਂ ਅਤੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਦੀ ਘਰੇਲੂ ਵਿੱਤੀ ਹਾਲਤ ਵਿੱਚ ਵਾਧਾ ਕਰਨ ਵਿੱਚ ਵੀ ਸਹਾਈ ਹੋਵੇਗੀ।ਉਨ੍ਹਾਂ ਕਿਹਾ ਕਿ ਅਜਿਹੀਆਂ ਮੰਡੀਆਂ ਨਾਲ ਪੇਂਡੂ ਖੇਤਰਾਂ ਵਿੱਚ ਕੰਮ ਕਰਦੇ ਉੱਦਮੀ ਲੋਕਾਂ ਨੂੰ ਆਰਥਿਕ ਮਜ਼ਬੂਤੀ ਮਿਲਦੀ ਹੈ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਪਹਿਲ ਮੰਡੀ ਦੀ ਸ਼ਾਨਦਾਰ ਸਫਲਤਾ ਦੀਆਂ ਧੂੰਮਾਂ ਪੂਰੇ ਸੂਬੇ ਵਿੱਚ ਹਨ ਅਤੇ ਤੇਜ਼ੀ ਨਾਲ ਇਸ ਯੋਜਨਾ ਦਾ ਪਸਾਰ ਹੋ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਡਾ. ਅਦਿਤਿਆ, ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ, ਚੇਅਰਮੈਨ ਮਾਰਕਿਟ ਕਮੇਟੀ ਸੰਗਰੂਰ ਅਵਤਾਰ ਸਿੰਘ ਧਾਲੀਵਾਲ, ਪਹਿਲ ਮੰਡੀ ਦੇ ਪ੍ਰਬੰਧਕ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਏ. ਐੱਸ. ਮਾਨ ਅਤੇ ਸੁਨਾਮ ਦੇ ਪ੍ਰਬੰਧਕ ਜਤਿੰਦਰ ਜੈਨ ਅਤੇ ਰਜਿੰਦਰ ਸ਼ਰਮਾ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਸਾਹਿਬ ਸਿੰਘ, ਰਵੀ ਕਮਲ ਗੋਇਲ, ਮਨਪ੍ਰੀਤ ਬਾਂਸਲ, ਅਮਰੀਕ ਸਿੰਘ ਧਾਲੀਵਾਲ, ਹਰਵਿੰਦਰ ਨਾਮਧਾਰੀ, ਨਰਿੰਦਰ ਠੇਕੇਦਾਰ, ਰਾਮ ਕੁਮਾਰ, ਸਮੇਤ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.