post

Jasbeer Singh

(Chief Editor)

Punjab

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੋ ਕਰੋੜ ਦੀ ਲਾਗਤ ਵਾਲੇ 5 ਪੰਚਾਇਤ ਘਰਾਂ ਦਾ ਉਦਘਾਟਨ

post-img

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੋ ਕਰੋੜ ਦੀ ਲਾਗਤ ਵਾਲੇ 5 ਪੰਚਾਇਤ ਘਰਾਂ ਦਾ ਉਦਘਾਟਨ ਬਖਸ਼ੀਵਾਲਾ, ਸ਼ਾਹਪੁਰ, ਲੋਹਾਖੇੜਾ, ਤੁੰਗਾ ਅਤੇ ਈਲਵਾਲ ਵਿਖੇ ਬਣੇ ਪੰਚਾਇਤ ਘਰਾਂ ਦਾ ਕੀਤਾ ਉਦਘਾਟਨ ਸੁਨਾਮ ਊਧਮ ਸਿੰਘ ਵਾਲਾ, 22 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਅਧੀਨ ਆਉਂਦੇ 5 ਪਿੰਡਾਂ ਵਿੱਚ ਨਵੇਂ ਬਣਵਾਏ ਗਏ ਪੰਚਾਇਤ ਘਰਾਂ ਦਾ ਉਦਘਾਟਨ ਕਰਦਿਆਂ ਦੋਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹਰੇਕ ਦਿਹਾਤੀ ਤੇ ਸ਼ਹਿਰੀ ਖੇਤਰ ਵਿੱਚ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪਿੰਡ ਬਖਸ਼ੀਵਾਲਾ, ਸ਼ਾਹਪੁਰ, ਲੋਹਾਖੇੜਾ, ਤੁੰਗਾ ਅਤੇ ਈਲਵਾਲ ਵਿਖੇ 40-40 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਪੰਚਾਇਤ ਘਰਾਂ ਦਾ ਉਦਘਾਟਨ ਕੀਤਾ । ਉਹਨਾਂ ਕਿਹਾ ਕਿ ਹਲਕੇ ਵਿੱਚ ਵੱਸਦੇ ਲੋਕਾਂ ਦੀਆਂ ਜਰੂਰਤਾਂ ਤੋਂ ਉਹ ਭਲੀ ਭਾਂਤ ਜਾਣੂ ਹਨ ਅਤੇ ਲੜੀਵਾਰ ਢੰਗ ਨਾਲ ਵਿਕਾਸ ਕਾਰਜ ਕਰਵਾ ਕੇ ਸਰਕਾਰੀ ਕਾਰਜਕਾਰੀ ਏਜੰਸੀਆਂ ਰਾਹੀਂ ਨਿਰਮਾਣ ਕਾਰਜਾਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ । ਇਸ ਦੌਰਾਨ ਕੈਬਨਿਟ ਮੰਤਰੀ ਨੇ ਇਹਨਾਂ ਪਿੰਡਾਂ ਵਿੱਚ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ । ਉਹਨਾਂ ਕਿਹਾ ਕਿ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਵਿਧਾਨ ਸਭਾ ਹਲਕਾ ਸੁਨਾਮ ਅੰਦਰ ਕਰੋੜਾਂ ਰੁਪਏ ਦੀ ਲਾਗਤ ਵਾਲੇ ਅਨੇਕਾਂ ਲੋਕ ਪੱਖੀ ਕੰਮਾਂ ਨੂੰ ਨੇਪਰੇ ਚੜਾਇਆ ਜਾ ਚੁੱਕਾ ਹੈ ਅਤੇ ਵੱਡੀ ਗਿਣਤੀ ਵਿੱਚ ਹੋਰ ਪ੍ਰੋਜੈਕਟ ਛੇਤੀ ਹੀ ਮੁਕੰਮਲ ਹੋਣ ਵਾਲੇ ਹਨ ਜਿਸ ਨਾਲ ਹਲਕਾ ਵਾਸੀ ਵੱਡੀ ਰਾਹਤ ਮਹਿਸੂਸ ਕਰਨਗੇ । ਇਸ ਮੌਕੇ ਅਧਿਕਾਰੀਆਂ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਵਸਨੀਕ ਅਤੇ ਹੋਰ ਆਗੂ ਵੀ ਹਾਜ਼ਰ ਸਨ ।

Related Post