post

Jasbeer Singh

(Chief Editor)

Patiala News

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਸ਼ਹਿਰ ਵਿੱਚ 1.60 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

post-img

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਸ਼ਹਿਰ ਵਿੱਚ 1.60 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅੰਦਰੂਨੀ ਸੜਕਾਂ ਤੇ ਡ੍ਰੇਨੇਜ ਪ੍ਰੋਜੈਕਟ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਮਿਲੇਗੀ ਰਾਹਤ ਲੌਂਗੋਵਾਲ/ ਸੰਗਰੂਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਸ਼ਹਿਰ ਵਾਸੀਆਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਬੀਤੇ ਦਿਨੀਂ 1.60 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਸ਼ਹਿਰ ਦੇ ਵਸਨੀਕਾਂ ਦੀ ਹਰ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੜਾਅਵਾਰ ਤਰੀਕੇ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਇਸ ਅਹਿਮ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਡ੍ਰੇਨੇਜ ਦੀ ਸਮੱਸਿਆ ਤੋਂ ਏਥੇ ਵਸਦੇ ਲੋਕਾਂ ਨੂੰ ਛੁਟਕਾਰਾ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦੁਖਾਂਤਕ ਗੱਲ ਹੈ ਕਿ ਏਥੇ ਵਸਦੇ ਨਾਗਰਿਕ ਪਿਛਲੇ ਲੰਬੇ ਸਮੇਂ ਤੋਂ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਰਹਿਣ ਨੂੰ ਮਜਬੂਰ ਸਨ ਪਰ ਹੁਣ ਲਗਾਤਾਰ ਅਸੀ ਵੱਡੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਰੰਤਰ ਪ੍ਰੋਜੈਕਟਾਂ ਨੂੰ ਨੇਪਰੇ ਚੜ੍ਹਾਉਣ ਲਈ ਯਤਨਸ਼ੀਲ ਹਾਂ। ਉਨ੍ਹਾਂ ਕਿਹਾ ਕਿ ਅੰਦਰੂਨੀ ਸੜਕਾਂ ਤੇ ਡ੍ਰੇਨੇਜ ਪ੍ਰੋਜੈਕਟ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੇਗੀ । ਇਸ ਮੌਕੇ ਪ੍ਰਧਾਨ ਪਰਮਿੰਦਰ ਕੌਰ ਬਰਾੜ, ਸ਼ਿਸ਼ਨਪਾਲ, ਵੀਨਾ ਰਾਣੀ, ਸੁਸ਼ਮਾ ਰਾਣੀ, ਗੁਰਮੀਤ ਫੌਜੀ (ਸਾਰੇ ਐਮਸੀ), ਵਿਕੀ ਵਿਸ਼ੀਸ਼ਟ ਬਲਾਕ ਪ੍ਰਧਾਨ, ਬਲਵਿੰਦਰ ਢਿੱਲੋ, ਕਰਮ ਸਿੰਘ ਬਰਾੜ, ਰਾਜ ਸਿੰਘ ਰਾਜੂ ਅਤੇ ਗੁਰਜੰਟ ਖਾਨ ਵੀ ਮੌਜੂਦ ਸਨ ।

Related Post

Instagram