
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਕਰੀਬ 05 ਕਰੋੜ 39 ਲੱਖ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
- by Jasbeer Singh
- June 23, 2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਕਰੀਬ 05 ਕਰੋੜ 39 ਲੱਖ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਟਿਊਬਵੈੱਲ, ਟੈਂਕੀ ਅਤੇ ਵਾਟਰ ਸਪਲਾਈ ਪ੍ਰੋਜੈਕਟ 'ਤੇ ਖਰਚੇ ਜਾਣਗੇ ਕਰੀਬ 03.91 ਕਰੋੜ; 600 ਘਰਾਂ ਨੂੰ ਹੋਵੇਗਾ ਲਾਭ ਕਰੀਬ 01 ਕਰੋੜ 48 ਲੱਖ ਨਾਲ ਲੱਗਣਗੀਆਂ 800 ਸਟਰੀਟ ਲਾਈਟਾਂ ਲੌਂਗੋਵਾਲ/ਸੁਨਾਮ/ਸੰਗਰੂਰ, 22 ਜੂਨ : ਲੌਂਗੋਵਾਲ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਾਹੂ ਪੱਤੀ, ਲੌਂਗੋਵਾਲ ਵਿਖੇ ਕਰੀਬ 03.91 ਕਰੋੜ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ, ਟੈਂਕੀ ਅਤੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ 03 ਕਿਲੋਮੀਟਰ ਲੰਬੀ ਪਾਈਪ ਲਾਈਨ ਪਾਈ ਜਾਣੀ ਹੈ ਅਤੇ ਇਸ ਨਾਲ 600 ਘਰਾਂ ਨੂੰ ਪਾਣੀ ਪੁੱਜੇਗਾ। ਇਸ ਮੌਕੇ ਉਹਨਾਂ ਨੇ ਬੱਸ ਅੱਡਾ, ਲੌਂਗੋਵਾਲ ਨੇੜੇ ਕਰੀਬ 01 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ 800 ਸਟਰੀਟ ਲਾਈਟਾਂ ਲਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਨੀਂਹ ਪੱਥਰ ਰੱਖਣ ਸਬੰਧੀ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਇਹ ਪ੍ਰੋਜੈਕਟ ਲਿਆਂਦੇ ਗਏ ਹਨ, ਜਿਨ੍ਹਾਂ ਨੂੰ ਕਿ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤੇ ਪ੍ਰੋਜੈਕਟਾਂ ਦੇ ਮਿਆਰ ਬਾਬਤ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਵੀ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਪ੍ਰੋਜੈਕਟਾਂ ਦੀ ਮੰਗ ਲੌਂਗੋਵਾਲ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ ਤੇ ਅੱਜ ਇਥੋਂ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਣ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿੰਨਾ ਵਿਕਾਸ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਹੋ ਰਿਹਾ ਹੈ, ਉਹ ਪੂਰੇ ਸੂਬੇ ਲਈ ਮਿਸਾਲ ਬਣਿਆ ਹੋਇਆ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਨੇ ਭਰੋਸਾ ਦਿਵਾਇਆ ਕਿ ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਿਤ ਕੀਤੇ ਜਾਣਗੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਸ਼੍ਰੀ ਅਰੋੜਾ ਨੇ ਇਹ ਵੀ ਕਿਹਾ ਕਿ ਤਰਕਸੰਗਤ ਢੰਗ ਨਾਲ ਲੋੜ ਮੁਤਾਬਕ ਲਾਈਟਾਂ ਲਾਈਆਂ ਜਾਣ। ਸਾਂਝੀਆਂ ਥਾਵਾਂ ਉੱਤੇ ਲਾਈਟਾਂ ਲਾਉਣ ਨੂੰ ਤਰਜੀਹ ਦਿੱਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਜਲਦ ਹੀ ਪਿੰਡੀਆਂ ਵਿਖੇ ਵੀ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਕਰਵਾਏ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਪਰਮਿੰਦਰ ਕੌਰ ਬਰਾੜ ਪ੍ਰਧਾਨ, ਜਸਪ੍ਰੀਤ ਕੌਰ ਸੀਨੀਅਰ ਮੀਤ ਪ੍ਰਧਾਨ, ਸੁਸ਼ਮਾ ਰਾਣੀ ਮੀਤ ਪ੍ਰਧਾਨ, ਮੇਲਾ ਸਿੰਘ ਐਮ.ਸੀ., ਗੁਰਮੀਤ ਫੌਜੀ ਐਮ.ਸੀ., ਰੀਨਾ ਰਾਣੀ ਐਮ.ਸੀ., ਬਲਵਿੰਦਰ ਸਿੰਘ ਐਮ.ਸੀ., ਬਲਵਿੰਦਰ ਸਿੰਘ, ਰਾਜ ਸਿੰਘ, ਸ਼ੀਸ਼ਨ ਪਾਲ, ਅੰਮ੍ਰਿਤ ਸਿੰਘ, ਕਮਲ ਬਰਾੜ, ਸ਼ਿਪੀ ਧੀਮਾਨ, ਭੀਮ ਬਾਵਾ ਸਰਪੰਚ, ਗੁਰਜੰਟ ਖਾਨ, ਸੁਖਪਾਲ ਬਾਜਵਾ, ਈ.ਓ. ਬਾਲ ਕ੍ਰਿਸ਼ਨ, ਐਸ.ਡੀ.ਓ. ਸੀਵਰੇਜ ਬੋਰਡ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.