
ਕੈਬਨਿਟ ਮੰਤਰੀ ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇ
- by Jasbeer Singh
- April 8, 2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇ ਅਗਲੇ 6 ਮਹੀਨਿਆਂ ਦੇ ਅੰਦਰ ਅੰਦਰ ਹੋਣਗੀਆਂ ਮੁਕੰਮਲ ਸੁਨਾਮ ਊਧਮ ਸਿੰਘ ਵਾਲਾ, 8 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਅਧੀਨ ਆਉਂਦੀਆਂ ਤਿੰਨ ਅਹਿਮ ਸੜਕਾਂ ਦੀ ਅਪਗ੍ਰੇਡੇਸ਼ਨ ਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਰਸਮੀ ਸ਼ੁਰੂਆਤ ਕਰਵਾਈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਵੋਤਮ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਕੈਬਨਿਟ ਮੰਤਰੀ ਅਮਨ ਅਰੋੜਾ ਨੇ 19.59 ਕਰੋੜ ਰੁਪਏ ਦੀ ਲਾਗਤ ਨਾਲ਼ ਸੁਨਾਮ ਜਖੇਪਾਲ ਧਰਮਗੜ੍ਹ ਰੋਡ ਨੂੰ ਅਪਗ੍ਰੇਡ ਕਰਨ ਦਾ ਕੰਮ ਸ਼ੁਰੂ ਕਰਵਾਉਂਦਿਆਂ ਦੱਸਿਆ ਕਿ 20.54 ਕਿਲੋਮੀਟਰ ਲੰਬੀ ਸੜਕ ਨੂੰ ਬਣਾਉਣ ਦਾ ਕੰਮ ਛੇ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ 23.16 ਕਰੋੜ ਦੀ ਲਾਗਤ ਨਾਲ ਸੁਨਾਮ ਬਖਸ਼ੀਵਾਲਾ ਬਰੇਟਾ ਰੋਡ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜ ਮਹੀਨਿਆਂ ਅੰਦਰ ਹੀ ਸੜਕ ਨਵੀਨੀਕਰਨ ਦੇ ਪ੍ਰੋਜੈਕਟ ਨੂੰ ਪੂਰਾ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੰਤਰੀ ਅਮਨ ਅਰੋੜਾ ਨੇ ਸੁਨਾਮ ਬਿਗੜਵਾਲ ਮਰਦਖੇੜਾ ਰੋਡ ਦੀ ਅਪਗ੍ਰੇਡੇਸ਼ਨ ਦਾ ਕੰਮ ਵੀ ਸ਼ੁਰੂ ਕਰਵਾਇਆ। ਉਹਨਾਂ ਦੱਸਿਆ ਕਿ 4.48 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਅਗਲੇ ਚਾਰ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਤਿੰਨੇ ਸੜਕਾਂ ਹੀ ਪਿਛਲੇ ਲੰਬੇ ਸਮੇਂ ਤੋਂ ਮੁਰੰਮਤ ਨੂੰ ਤਰਸ ਰਹੀਆਂ ਸਨ ਅਤੇ ਇੱਥੋਂ ਲੰਘਣ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਮ੍ਹਣਾ ਕਰਨਾ ਪੈ ਰਿਹਾ ਸੀ। ਸ੍ਰੀ ਅਰੋੜਾ ਨੇ ਕਿਹਾ ਕਿ ਹਲਕਾ ਸੁਨਾਮ ਦੇ ਸੜਕੀ ਨੈਟਵਰਕ ਨੂੰ ਨੰਬਰ ਇੱਕ ਬਣਾਉਣ ਲਈ ਉਹ ਯੋਜਨਾਬਧ ਤਰੀਕੇ ਨਾਲ ਵਿਕਾਸ ਕਾਰਜਾਂ ਨੂੰ ਅਮਲ ਵਿੱਚ ਲਿਆ ਰਹੇ ਹਨ ਅਤੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚੋਂ ਲੰਘਦੀਆਂ ਸੜਕਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਬਿਲਕੁਲ ਦਰੁਸਤ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਐਸ. ਡੀ. ਐਮ. ਪ੍ਰਮੋਦ ਸਿੰਗਲਾ ਅਤੇ ਐਸ.ਡੀ.ਓ ਅਨਿਲ ਗਰਗ, ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ, ਜਤਿੰਦਰ ਜੈਨ, ਸਾਹਿਬ ਸਿੰਘ ਬਲਾਕ ਪ੍ਰਧਾਨ, ਰਵੀ ਕਮਲ ਗੋਇਲ, ਹਰਵਿੰਦਰ ਸਿੰਘ ਨਾਮਧਾਰੀ, ਮਨਪ੍ਰੀਤ ਬਾਂਸਲ, ਨਰਿੰਦਰ ਸਿੰਘ ਠੇਕੇਦਾਰ, ਮਨੀਸ਼ ਸੋਨੀ, ਪਰਮਿੰਦਰ ਸਿੰਘ ਧਾਲੀਵਾਲ, ਮਨੀ ਸਰਾਓ, ਮੰਗਲ ਕਾਲਾ, ਸੁਭਾਸ਼ ਤਨੇਜਾ, ਲਵਦੀਪ ਸਿੰਘ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਬਿਗੜਵਾਲ, ਸਰਪੰਚ ਜਸਵੀਰ ਸਿੰਘ, ਰਾਮ ਕੁਮਾਰ ਰਿੰਪੀ ਥਿੰਦ, ਭਾਨੂੰ ਪ੍ਰਤਾਪ ਵੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.