
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਛੱਪੜ ਨੂੰ ਥਾਪਰ ਮਾਡਲ ਵਜੋਂ ਵਿਕਸਿਤ ਕਰਨ ਲਈ ਨਵੀਨੀਕਰਨ ਕਾਰਜਾਂ ਦੀ
- by Jasbeer Singh
- August 26, 2024

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਛੱਪੜ ਨੂੰ ਥਾਪਰ ਮਾਡਲ ਵਜੋਂ ਵਿਕਸਿਤ ਕਰਨ ਲਈ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ 43.71 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ ਬਡਰੁੱਖਾਂ/ਸੰਗਰੂਰ, 26 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਪਿੰਡ ਬਡਰੁੱਖਾਂ ਵਿਖੇ ਛੱਪੜ ਨੂੰ 43.71 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਵਜੋਂ ਵਿਕਸਤ ਕਰਨ ਲਈ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਹਾਤੀ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਨੂੰ ਸਾਫ਼-ਸੁਥਰਾ ਚੌਗਿਰਦਾ ਮੁਹੱਈਆ ਕਰਵਾਉਣ ਲਈ ਪਿੰਡਾਂ ’ਚ ਛੱਪੜਾਂ ਦੇ ਪਾਣੀ ਨੂੰ ਥਾਪਰ ਮਾਡਲ ਦੇ ਆਧਾਰ ਉੱਤੇ ਸਾਫ਼ ਪਾਣੀ ਵਿੱਚ ਤਬਦੀਲ ਕਰਕੇ ਸਿੰਚਾਈ ਯੋਗ ਬਣਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਬਹੁ ਗਿਣਤੀ ਪਿੰਡਾਂ ਵਿੱਚ ਇਸ ਮਾਡਲ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਿੰਡਾਂ ’ਚ ਛੱਪੜਾਂ ਦੀ ਸਾਫ਼ ਸਫ਼ਾਈ ਵਜੋਂ ਸਿੰਚਾਈ ਯੋਗ ਪਾਣੀ ਦੀ ਉਪਲਬਧਤਾ ਵੀ ਇੱਕ ਚੰਗੀ ਪ੍ਰਾਪਤੀ ਸਾਬਤ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਪਿੰਡਾਂ ਦੇ ਛੱਪੜ ਗੰਦਗੀ ਦੇ ਸ੍ਰੋਤ ਨਾ ਬਣਨ, ਇਸ ਲਈ ਇਨ੍ਹਾਂ ਨੂੰ ਥਾਪਰ ਮਾਡਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕਣ ਲਈ ਅਤੇ ਝੋਨੇ ਦੇ ਬਦਲ ਵਜੋਂ ਹੋਰਨਾਂ ਫਸਲਾਂ ਨੂੰ ਪ੍ਰਫੁੱਲਿਤ ਕਰਨ ਲਈ ਹਰ ਨਾਗਰਿਕ ਦੇ ਪੱਧਰ ਉੱਤੇ ਜਾਗਰੂਕਤਾ ਦੀ ਵੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੀਣ ਲਈ ਸਾਫ਼ ਪਾਣੀ, ਸਾਫ਼ ਸੁਥਰਾ ਭੋਜਨ ਅਤੇ ਸਵੱਛ ਵਾਤਾਵਰਨ ਹਰੇਕ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ ਜਿਸ ਵਿਚ ਸਭ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ ਅਤੇ ਪੰਜਾਬ ਸਰਕਾਰ ਇਸ ਉਦੇਸ਼ ਦੀ ਪੂਰਤੀ ਹਿੱਤ ਲਗਾਤਾਰ ਠੋਸ ਉਪਰਾਲੇ ਕਰਦਿਆਂ ਵਚਨਬੱਧ ਹੈ। ਇਸ ਮੌਕੇ ਰਣਦੀਪ ਸਿੰਘ ਮਿੰਟੂ, ਸਤਨਾਮ ਸਿੰਘ ਕਾਲਾ, ਜਸਬੀਰ ਸਿੰਘ ਜੱਸੀ, ਬਲਦੇਵ ਸਿੰਘ, ਅਮਰੀਕ ਸਿੰਘ ਧਾਲੀਵਾਲ, ਗੁਰਿੰਦਰਪਾਲ ਖੇੜੀ ਵੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.