ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਵੇਂ ਸਾਲ ਦੇ ਤੋਹਫੇ ਵਜੋਂ ਸੁਨਾਮ ਊਧਮ ਸਿੰਘ ਵਾਲਾ ਹਲਕੇ ਵਿੱਚ 34.50 ਕਰੋੜ ਦੀ ਲਾਗਤ
- by Jasbeer Singh
- January 2, 2025
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਵੇਂ ਸਾਲ ਦੇ ਤੋਹਫੇ ਵਜੋਂ ਸੁਨਾਮ ਊਧਮ ਸਿੰਘ ਵਾਲਾ ਹਲਕੇ ਵਿੱਚ 34.50 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਸੁਨਾਮ ਹਲਕੇ ਵਿੱਚ ਪਿਛਲੇ ਢਾਈ ਸਾਲਾਂ ਵਿੱਚ 10 ਹਾਈ ਲੈਵਲ ਬ੍ਰਿਜ ਕਰਵਾਏ ਮੁਕੰਮਲ, ਅੱਜ 5 ਹੋਰ ਪੁਲਾਂ ਦੇ ਉਸਾਰੀ ਕਾਰਜ ਕਰਵਾਏ ਸ਼ੁਰੂ ਤਿੰਨ ਮਹੀਨਿਆਂ ਦੇ ਅੰਦਰ ਹੋਵੇਗਾ ਪੁਲਾਂ ਦਾ ਨਿਰਮਾਣ, ਪਿੰਡਾਂ ਦੇ ਨਿਵਾਸੀਆਂ ਨੂੰ ਹੜ੍ਹਾਂ ਦੀ ਮਾਰ ਤੋਂ ਮਿਲੇਗੀ ਸਥਾਈ ਰਾਹਤ ਸੁਨਾਮ ਊਧਮ ਸਿੰਘ ਵਾਲਾ, 2 ਜਨਵਰੀ : ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵਸਨੀਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ 34.50 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੀ ਨੁਹਾਰ ਨੂੰ ਸੰਵਾਰਨ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਜਾਰੀ ਹਨ, ਜਿਸ ਤਹਿਤ ਬੀਤੇ ਢਾਈ ਸਾਲਾਂ ਵਿੱਚ 10 ਹਾਈ ਲੈਵਲ ਪੁਲਾਂ ਦਾ ਨਿਰਮਾਣ ਕਰਵਾ ਕੇ ਸੁਨਾਮ ਵਾਸੀਆਂ ਨੂੰ ਵੱਡੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ । ਹਲਕੇ ਦੇ ਪਿੰਡ ਕੁਲਾਰ ਖੁਰਦ ਵਿਖੇ 3 ਕਰੋੜ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਈ ਲੈਵਲ ਪੁਲ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪਿੰਡ ਤੋਂ ਇਲਾਵਾ ਪਿੰਡ ਲਿੱਧੜਾਂ ਦੀ ਡਰੇਨ ਉੱਤੇ 51.20 ਲੱਖ, ਪਿੰਡ ਦੁੱਗਾਂ ਦੀ ਡਰੇਨ ਉੱਤੇ 1.33 ਕਰੋੜ, ਲੌਂਗੋਵਾਲ ਡਰੇਨ ਉੱਤੇ 1.57 ਕਰੋੜ ਅਤੇ ਦਿਆਲਗੜ ਡਰੇਨ ਉੱਤੇ 78.20 ਲੱਖ ਰੁਪਏ ਦੀ ਲਾਗਤ ਵਾਲੇ ਹਾਈ ਲੈਵਲ ਪੁਲਾ ਦਾ ਨਿਰਮਾਣ ਵੀ ਅੱਜ ਤੋਂ ਆਰੰਭ ਹੋ ਗਿਆ ਹੈ, ਜਿਨ੍ਹਾਂ ਨੂੰ 31 ਮਾਰਚ 2025 ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਕੁਲਾਰ ਖੁਰਦ ਦੇ ਵਸਨੀਕਾਂ ਨੇ ਲਗਭਗ ਛੇ ਮਹੀਨੇ ਪਹਿਲਾਂ ਇਸ ਮਾਮਲੇ ਨੂੰ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਸੀ ਕਿਉਂਕਿ ਕੁਲਾਰਾਂ ਤੋਂ ਮਰਦ ਖੇੜਾ ਤੱਕ ਜਾਣ ਲਈ ਪਿੰਡਾਂ ਦੇ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਪੁਲ ਦੀ ਮੌਜੂਦਾ ਚੌੜਾਈ 3.5 ਮੀਟਰ ਹੈ, ਜਿਸ ਨੂੰ ਵਧਾ ਕੇ 7.5 ਮੀਟਰ ਚੌੜਾ ਕਰਵਾਇਆ ਜਾ ਰਿਹਾ ਹੈ ਤਾਂ ਕਿ ਪਿੰਡਾਂ ਦੇ ਲੋਕ ਇੱਥੋਂ ਆਸਾਨੀ ਨਾਲ ਲੰਘ ਸਕਣ । ਉਹਨਾਂ ਦੱਸਿਆ ਕਿ ਪੁਲ ਦੇ ਹੇਠੋਂ 1700 ਕਿਉਸਿਕ ਪਾਣੀ ਨਿਕਲਦਾ ਹੈ, ਜਿਸ ਨੂੰ ਲਗਭਗ ਢਾਈ ਗੁਣਾ ਵਧਾ ਕੇ 4500 ਕਿਉਸਿਕ ਦੀ ਸਮਰੱਥਾ ਵਾਲਾ ਬਣਾਇਆ ਜਾ ਰਿਹਾ ਹੈ ਤਾਂ ਜੋ ਹੇਠਾਂ ਬੂਟੀ ਫਸਣ ਕਾਰਨ ਪਾਣੀ ਦਾ ਵਹਾਅ ਨਾ ਰੁਕੇ ਅਤੇ ਨਾ ਹੀ ਪਾਣੀ ਬਾਹਰ ਉਛਲ ਕੇ ਖੇਤਾਂ ਦਾ ਨੁਕਸਾਨ ਕਰ ਸਕੇ । ਸੰਬੰਧਿਤ ਪਿੰਡਾਂ ਦੇ ਨਿਵਾਸੀਆਂ ਨੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ । ਲੋਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਠੋਸ ਉਪਰਾਲੇ ਕੀਤੇ ਹਨ, ਜਿਸ ਲਈ ਉਹ ਹਮੇਸ਼ਾਂ ਰਿਣੀ ਰਹਿਣਗੇ । ਇਸ ਮੌਕੇ ਸਾਹਿਬ ਸਿੰਘ ਬਲਾਕ ਪ੍ਰਧਾਨ, ਗੁਰਿੰਦਰ ਪਾਲ ਸਿੰਘ ਖੇੜੀ, ਦੀਪ ਸਰਪੰਚ ਕਨੋਈ, ਬਲਜਿੰਦਰ ਸਿੰਘ ਈਲਵਾਲ, ਮਨਦੀਪ ਸਿੰਘ, ਹਰਿੰਦਰ ਸਿੰਘ ਸਰਪੰਚ ਕੁਲਾਰ ਖੁਰਦ, ਦੀਪੂ ਕੁਲਾਰਾਂ, ਰਣਦੀਪ ਸਿੰਘ ਮਿੰਟੂ ਸਰਪੰਚ ਬਡਰੁੱਖਾਂ, ਸਤਨਾਮ ਸਿੰਘ ਕਾਲਾ ਬਡਰੁੱਖਾਂ, ਮਿੱਠੂ ਸਿੰਘ ਦੁੱਗਾਂ ਮੇਘ ਸਿੰਘ ਸਰਪੰਚ, ਬੱਬੂ ਸਿੰਘ ਕਿਲਾ ਭਰੀਆਂ, ਕੁਲਦੀਪ ਸਿੰਘ ਦੁੱਗਾਂ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਬਲਵਿੰਦਰ ਢਿੱਲੋਂ, ਰਾਜ ਸਿੰਘ ਰਾਜੂ, ਮੇਲਾ ਸਿੰਘ ਸੂਬੇਦਾਰ, ਵਿੱਕੀ ਵਸ਼ਿਸ਼ਟ ਬਲਾਕ ਪ੍ਰਧਾਨ, ਪ੍ਰਿਤਪਾਲ ਸਰਪੰਚ ਦਿਆਲਗੜ, ਰਣਜੀਤ ਸਿੰਘ ਦਿਆਲਗੜ ਤੇ ਹਰਮੀਤ ਵਿਰਕ ਵੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.