
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਾਸੀਆਂ ਨੂੰ ਨਵੇਂ ਸਾਲ ਦੀ ਸੌਗਾਤ ਵਜੋਂ ਦੋ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ
- by Jasbeer Singh
- January 3, 2025

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਾਸੀਆਂ ਨੂੰ ਨਵੇਂ ਸਾਲ ਦੀ ਸੌਗਾਤ ਵਜੋਂ ਦੋ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਕਰੀਬ 26.50 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਜਲ ਸਪਲਾਈ ਯੋਜਨਾ ਦੇ ਪ੍ਰੋਜੈਕਟ ਇੱਕ ਸਾਲ ਅੰਦਰ ਹੋਣਗੇ ਮੁਕੰਮਲ- ਅਮਨ ਅਰੋੜਾ ਚੀਮਾ /ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਸਾਲ ਦੀ ਸੌਗਾਤ ਵਜੋਂ ਚੀਮਾ ਵਿਖੇ ਦੋ ਹੋਰ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਨਿਵਾਸੀਆਂ ਨੂੰ ਮੁਬਾਰਕਬਾਦ ਭੇਟ ਕੀਤੀ । ਉਹਨਾਂ ਦੱਸਿਆ ਕਿ ਲਗਭਗ 26.50 ਕਰੋੜ ਰੁਪਏ ਦੀ ਲਾਗਤ ਵਾਲੇ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਅੰਦਰ ਮੁਕੰਮਲ ਕਰਕੇ ਚੀਮਾ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਮਰੁਤ ਯੋਜਨਾ ਤਹਿਤ ਚੀਮਾ ਵਿਖੇ ਲਗਭਗ 9.40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਤਿਆਰ ਹੋਣ ਵਾਲੀ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਪਹਿਲੇ ਪੜਾਅ ਦੇ ਤਹਿਤ ਇਸ ਯੋਜਨਾ ਦੇ ਮੁਕੰਮਲ ਹੋਣ ਨਾਲ 1400 ਘਰਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲ ਸਕੇਗਾ । ਉਹਨਾਂ ਦੱਸਿਆ ਕਿ ਟਿਊਬਵੈਲ ਅਤੇ ਪਾਣੀ ਦੀ ਅਤਿ ਆਧੁਨਿਕ ਟੈਂਕੀ ਦੇ ਨਿਰਮਾਣ ਤੋਂ ਲੈ ਕੇ 18.4 ਕਿਲੋਮੀਟਰ ਲੰਬੀਆਂ ਜਲ ਸਪਲਾਈ ਪਾਈਪਲਾਈਨ ਪਾ ਕੇ ਲੋਕਾਂ ਦੇ ਘਰਾਂ ਤੱਕ ਸਾਫ ਪਾਣੀ ਦੇਣ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ । ਉਹਨਾਂ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਹ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ । ਇਸੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਵੱਛ ਭਾਰਤ ਮਿਸ਼ਨ 2 ਦੇ ਤਹਿਤ 16.22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 2.5 ਐਮ. ਐਲ. ਡੀ. ਦੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਹ ਪੱਥਰ ਵੀ ਰੱਖਿਆ । ਉਹਨਾਂ ਦੱਸਿਆ ਕਿ ਇਸ ਟਰੀਟਮੈਂਟ ਪਲਾਂਟ ਤੋਂ ਡਰੇਨ ਤੱਕ 6.4 ਕਿਲੋਮੀਟਰ ਲੰਬੀ ਅੰਡਰਗਰਾਊਂਡ ਪਾਈਪ ਲਾਈਨ ਪਾਈ ਜਾਵੇਗੀ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਅਗਲੇ ਢਾਈ ਤੋਂ ਤਿੰਨ ਦਹਾਕਿਆਂ ਦੌਰਾਨ ਇੱਥੇ ਵੱਸਦੇ ਲੋਕਾਂ ਨੂੰ ਸੀਵਰੇਜ ਨਾਲ ਸੰਬੰਧਿਤ ਕੋਈ ਵੀ ਸਮੱਸਿਆ ਪੇਸ਼ ਨਹੀਂ ਆਵੇਗੀ । ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਚੀਮਾ ਵਾਸੀ ਸਾਫ ਸੁਥਰੇ ਪਾਣੀ ਤੇ ਸੀਵਰੇਜ ਪ੍ਰਣਾਲੀ ਦੀਆਂ ਵਿਵਸਥਾਵਾਂ ਦੀ ਕਮੀ ਮਹਿਸੂਸ ਕਰਦੇ ਆ ਰਹੇ ਹਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਇਹਨਾਂ ਦੋਵੇਂ ਹੀ ਬੁਨਿਆਦੀ ਸਹੂਲਤਾਂ ਪੱਖੋਂ ਚੀਮਾ ਵਾਸੀਆਂ ਨੂੰ ਵੱਡੀ ਰਾਹਤ ਦੇਣ ਦਾ ਕਾਰਜ ਆਰੰਭ ਕਰਵਾ ਦਿੱਤਾ ਗਿਆ ਹੈ । ਇਸ ਮੌਕੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਐਕਸੀਅਨ ਸਤਵਿੰਦਰ ਸਿੰਘ ਢਿੱਲੋ, ਉਪ-ਮੰਡਲ ਇੰਜੀਨੀਅਰ ਗਗਨ ਗਰਗ, ਜੇਈ ਰਕੇਸ਼ ਕੁਮਾਰ, ਬੀਰਬਲ ਸਿੰਘ, ਨਿਰਭੈ ਸਿੰਘ, ਬਹਾਦਰ ਸਿੰਘ, ਲੀਲੂ, ਤਰਲੋਚਨ ਤੋਂ ਇਲਾਵਾ ਵੱਖ ਵੱਖ ਕੌਂਸਲਰ ਹਰਪ੍ਰੀਤ ਸਿੰਘ, ਸੁਖਜੀਤ ਸਿੰਘ, ਹਰਮੇਸ਼ ਸਿੰਘ, ਮਨਪ੍ਰੀਤ ਸਿੰਘ, ਗੁਰ ਪਿਆਰ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਨੱਥੂਕੇ, ਜਸਵੀਰ ਸਿੰਘ, ਲਖਵਿੰਦਰ ਬਾਂਸਲ ਅਤੇ ਹੋਰ ਪਤਵੰਤੇ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.