
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਅਤੇ ਲੌਂਗੋਵਾਲ ਵਿਖੇ 96 ਲੱਖ ਦੀ ਲਾਗਤ ਵਾਲੇ ਵੱਖ-ਵੱਖ ਲੋਕ ਪੱਖੀ ਕਾਰਜਾਂ ਦੀ ਸ
- by Jasbeer Singh
- December 7, 2024

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਅਤੇ ਲੌਂਗੋਵਾਲ ਵਿਖੇ 96 ਲੱਖ ਦੀ ਲਾਗਤ ਵਾਲੇ ਵੱਖ-ਵੱਖ ਲੋਕ ਪੱਖੀ ਕਾਰਜਾਂ ਦੀ ਸ਼ੁਰੂਆਤ ਚੀਮਾ ਵਿਖੇ ਪੁਸਤਕ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਨਵੀਂ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ ਚੀਮਾ/ ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 7 ਦਸੰਬਰ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ, ਸ਼ਿਕਾਇਤ ਨਿਵਾਰਨ ਅਤੇ ਰੋਜ਼ਗਾਰ ਉਤਪੱਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਚੀਮਾ ਅਤੇ ਲੌਂਗੋਵਾਲ ਵਿਖੇ ਵੱਖ-ਵੱਖ ਲੋਕ ਪੱਖੀ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ । ਉਹਨਾਂ ਨੇ ਕਿਹਾ ਕਿ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਨਿਵਾਸੀਆਂ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਉਹ ਪੂਰੀ ਸ਼ਿੱਦਤ ਨਾਲ ਉਪਰਾਲੇ ਕਰ ਰਹੇ ਹਨ ਅਤੇ ਨਾਗਰਿਕਾਂ ਦੀ ਹਰ ਇੱਕ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਲੜੀਵਾਰ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ ਪੁਸਤਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਬਣਨ ਵਾਲੀ ਲਾਇਬਰੇਰੀ ਦਾ ਨੀਹ ਪੱਥਰ ਰੱਖਿਆ । ਉਹਨਾਂ ਕਿਹਾ ਕਿ ਪੁਸਤਕਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਜੀਵਨ ਸੇਧ ਦੇਣ ਦੇ ਨਾਲ ਨਾਲ ਹਰੇਕ ਉਮਰ ਵਰਗ ਦੇ ਪਾਠਕ ਦਾ ਦੋਸਤ ਹੁੰਦੀਆਂ ਹਨ, ਜਿਨਾਂ ਨਾਲ ਸਾਂਝ ਪਾਉਣੀ ਚਾਹੀਦੀ ਹੈ । ਉਹਨਾਂ ਦੱਸਿਆ ਕਿ ਛੇਤੀ ਹੀ ਇਹ ਲਾਇਬਰੇਰੀ ਬਣ ਕੇ ਤਿਆਰ ਹੋ ਜਾਵੇਗੀ । ਇਸ ਮੌਕੇ ਉਹਨਾਂ ਨੇ ਧਰਮਸ਼ਾਲਾ ਦੇ ਸ਼ੈੱਡ ਤੇ ਫ਼ਰਸ਼, ਸਕੂਲ ਦੇ ਗਰਾਊਂਡ ਵਿੱਚ ਸਟੇਜ ਤੇ ਸ਼ੈੱਡ ਦੇ ਨਿਰਮਾਣ ਕਾਰਜਾਂ ਅਤੇ ਸਟਰੀਟ ਲਾਈਟਾਂ ਦੇ ਪ੍ਰੋਜੈਕਟ ਨੂੰ ਵੀ ਆਰੰਭ ਕਰਵਾਇਆ । ਇਸ ਤੋਂ ਪਹਿਲਾਂ ਬੀਤੀ ਸ਼ਾਮ ਕੈਬਨਿਟ ਮੰਤਰੀ ਅਮਨ ਅਰੋੜਾ ਨੇ 21 ਲੱਖ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਵਿਖੇ ਕਬਰਿਸਤਾਨ ਦੀ ਚਾਰਦੀਵਾਰੀ ਕਰਨ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ । ਚੀਮਾ ਵਿਖੇ ਕਾਰਜਸਾਧਕ ਅਫ਼ਸਰ ਬਾਲ ਕ੍ਰਿਸ਼ਨ, ਬੀਰਬਲ ਸਿੰਘ, ਦਰਸ਼ਨ ਸਿੰਘ ਗੀਤੀਮਾਨ ਚੇਅਰਮੈਨ, ਕੁਲਦੀਪ ਸਿੱਧੂ, ਮੇਜਰ ਸਿੰਘ,ਗੁਰਪ੍ਰੀਤ ਸਿੰਘ, ਬਹਾਦਰ ਸਿੰਘ, ਜਸਵੀਰ ਸਿੰਘ, ਨਿਰਭੈ ਸਿੰਘ, ਸਾਹਿਬ ਸਿੰਘ ਬਲਾਕ ਪ੍ਰਧਾਨ, ਹਰਵਿੰਦਰ ਨਾਮਧਾਰੀ ਹਾਜ਼ਰ ਸਨ ਜਦਕਿ ਲੌਂਗੋਵਾਲ ਵਿਖੇ ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ, ਰਾਜ ਸਿੰਘ ਰਾਜੂ, ਵਿੱਕੀ ਵਸ਼ਿਸ਼ਟ ਬਲਾਕ ਪ੍ਰਧਾਨ, ਗੁਰਜੰਟ ਖਾਨ, ਕਮਲ ਬਰਾੜ ਧਰਮ ਸਿੰਘ ਬਰਾੜ, ਬਲਵਿੰਦਰ ਸਿੰਘ ਢਿੱਲੋ, ਸੂਬੇਦਾਰ ਮੇਲਾ ਸਿੰਘ, ਗੁਰਮੀਤ ਸਿੰਘ ਫੌਜੀ, ਸੁਖਪਾਲ ਬਾਜਵਾ, ਗੁਰਦੀਪ ਸਿੰਘ ਤਕੀਪੁਰ, ਸ਼ੀਸ਼ਮਪਾਲ ਆਦਿ ਮੌਜੂਦ ਸਨ ।