post

Jasbeer Singh

(Chief Editor)

Punjab

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਹਲਕਾ ਸੁਨਾਮ ਦੇ ਨੌਜਵਾਨਾਂ ਨੂੰ ਸ਼ਹੀਦਾਂ ਤੋਂ ਸੇਧ ਲੈ ਕੇ ਦੇਸ਼ ਹਿਤ ਵਿੱਚ

post-img

ਨਸ਼ਾ ਮੁਕਤੀ ਯਾਤਰਾ- ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਹਲਕਾ ਸੁਨਾਮ ਦੇ ਨੌਜਵਾਨਾਂ ਨੂੰ ਸ਼ਹੀਦਾਂ ਤੋਂ ਸੇਧ ਲੈ ਕੇ ਦੇਸ਼ ਹਿਤ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਹਲਕਾ ਸੁਨਾਮ ਦੇ ਪਿੰਡ ਸ਼ਾਹਪੁਰ ਕਲਾਂ, ਝਾੜੋਂ ਤੇ ਸ਼ੇਰੋਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਹਲਕਾ ਦਿੜ੍ਹਬਾ ਦੇ ਪਿੰਡ ਬਘਰੋਲ, ਸਫੀਪੁਰ ਕਲਾਂ ਤੇ ਸਫੀਪੁਰ ਖੁਰਦ ਵਿਖੇ ਵੀ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਲਾਮਬੰਦ ਹਲਕਾ ਲਹਿਰਾ ਦੇ ਪਿੰਡ ਬਖੋਰਾ ਖੁਰਦ, ਬਖੋਰਾ ਕਲਾਂ ਅਤੇ ਲਹਿਰਾ ਵਾਰਡ ਨੰਬਰ 04 ਵਿੱਚ ਵੀ ਮੀਟਿੰਗਾਂ ਸੁਨਾਮ, 20 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਡੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਜ਼ਰੀਏ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਹਲਕਾ ਸੁਨਾਮ ਦੇ ਪਿੰਡ ਸ਼ਾਹਪੁਰ ਕਲਾਂ, ਝਾੜੋਂ ਤੇ ਸ਼ੇਰੋਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਤੇ ਇਸ ਦੌਰਾਨ ਹਾਜ਼ਰੀਨ, ਖਾਸ ਕਰ ਕੇ ਨੌਜਵਾਨਾਂ ਨੂੰ ਸ਼ਹੀਦਾਂ, ਜਿਨ੍ਹਾਂ ਨੇ ਦੇਸ਼ ਦੀ ਖਾਤਰ ਆਪਣੀ ਜਾਨਾਂ ਕੁਰਬਾਨ ਕੀਤੀਆਂ, ਤੋਂ ਸੇਧ ਲੈ ਕੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ ਉੱਤੇ ਕੰਮ ਕਰਨ ਵਾਸਤੇ ਪ੍ਰੇਰਿਆ ਗਿਆ । ਇਹਨਾਂ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਪਨਸੀਡ ਐਗਰੋ, ਪੰਜਾਬ ਦੇ ਚੇਅਰਮੈਨ ਸ. ਮਹਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਸਾਰੇ ਹੀ ਵਰਗ, ਇਸ ਸਮਾਜਕ ਬੁਰਾਈ ਦੇ ਖਾਤਮੇ ਲਈ ਵਧ ਚੜ੍ਹ ਕੇ ਅੱਗੇ ਆ ਰਹੇ ਹਨ, ਜੋ ਕਿ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰ ਕੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਸਿਹਤ, ਪੁਲਿਸ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਨਸ਼ੇ ਨਾ ਕਰਨ ਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ਗਈ। ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਦਿੜ੍ਹਬਾ ਦੇ ਪਿੰਡ ਬਘਰੋਲ, ਸਫੀਪੁਰ ਕਲਾਂ ਤੇ ਸਫੀਪੁਰ ਖੁਰਦ ਵਿਖੇ ਵੀ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕੀਤਾ ਗਿਆ ਅਤੇ ਹਲਕਾ ਲਹਿਰਾ ਦੇ ਪਿੰਡ ਬਖੋਰਾ ਖੁਰਦ, ਬਖੋਰਾ ਕਲਾਂ ਅਤੇ ਲਹਿਰਾ ਵਾਰਡ ਨੰਬਰ 04 ਵਿੱਚ ਵੀ ਮੀਟਿੰਗਾਂ ਕੀਤੀਆਂ ਗਈਆਂ। ਹਲਕਾ ਸੁਨਾਮ ਦੇ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ ਦੌਰਾਨ ਐਸ.ਡੀ.ਐਮ. ਪਰਮੋਦ ਸਿੰਗਲਾ, ਬੀਡੀਪੀਓ ਸੰਜੀਵ ਕੁਮਾਰ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਪੀ.ਏ.ਸੰਜੀਵ ਕੁਮਾਰ, ਲਾਭ ਸਿੰਘ, ਮਨੀ ਸਾਰੋਂ, ਮਨਿੰਦਰ ਸਿੰਘ ਸਰਪੰਚ, ਮਨਪ੍ਰੀਤ ਬਾਂਸਲ, ਸੰਦੀਪ ਦੁੱਗਾਂ, ਜੱਗਾ ਝਾੜੋਂ, ਸਤਗੁਰ ਸਿੰਘ ਸਰਪੰਚ, ਲਖਵੀਰ ਸਿੰਘ ਸਰਪੰਚ, ਰਜਿੰਦਰ ਕੁਮਾਰ ਸਰਪੰਚ, ਕੁਲਦੀਪ ਸਿੰਘ, ਮਨੀ ਸਿੱਧੂ, ਮੁਖਤਿਆਰ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਖੋ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Related Post