go to login
post

Jasbeer Singh

(Chief Editor)

Latest update

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕ

post-img

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ ਉਤੇ ਚੱਲਣ ਦਾ ਸੱਦਾ ਸ਼ੋਭਾ ਯਾਤਰਾ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਦੀ ਸੁ਼ਰੂਆਤ ਕਰਦਿਆਂ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਬਰਾਬਰੀ ਅਤੇ ਸਮਾਨਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ ਉਤੇ ਚੱਲਣ ਦਾ ਸੱਦਾ ਦਿੱਤਾ ਤਾਂ ਜੋ ਬਿਨਾਂ ਪੱਖਪਾਤ ਤੋਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਅੱਜ ਸੁਨਾਮ ਸ਼ਹਿਰ ਦੀ ਵਾਲਮੀਕਿ ਬਸਤੀ ਤੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਰਸਮੀ ਤੌਰ 'ਤੇ ਆਗਾਜ਼ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 17 ਅਕਤੂਬਰ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਭਗਵਾਨ ਵਾਲਮੀਕਿ ਜੀ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੁਨਾਮ ਊਧਮ ਸਿੰਘ ਵਾਲਾ ਵਿਖੇ ਹਰ ਸਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਦੌਰਾਨ ਸਾਰੇ ਭਾਈਚਾਰਿਆਂ ਦੇ ਲੋਕ ਵਧ ਚੜ੍ਹ ਕੇ ਸ਼ਾਮਲ ਹੁੰਦੇ ਹਨ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸ਼ੋਭਾ ਯਾਤਰਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਨਸੀਡ ਪੰਜਾਬ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਅਤੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਮੁਬਾਰਕਬਾਦ ਭੇਟ ਕੀਤੀ ਅਤੇ ਉਨ੍ਹਾਂ ਵੱਲੋ ਦਿਖਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ। ਸੋਭਾ ਯਾਤਰਾ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ ਅਤੇ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ।

Related Post