post

Jasbeer Singh

(Chief Editor)

Punjab

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਟੀਮ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਕੀਤੀਆਂ ਰਵਾਨਾ

post-img

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਟੀਮ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਕੀਤੀਆਂ ਰਵਾਨਾ -ਮੁੱਖ ਮੰਤਰੀ ਤੀਰਥ ਯਾਤਰਾ ਨਾਲ ਸੂਬੇ ਚ ਸਰਬ ਸਾਂਝੀਵਾਲਤਾ ਅਤੇ ਭਾਈਚਾਰੇ ਦਾ ਸੰਦੇਸ਼ ਮਜ਼ਬੂਤ ਹੋਇਆ-ਅਮਨ ਅਰੋੜਾ -ਕਿਹਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਮੰਦਰ ਦਰਸ਼ਨ ਕਰਨਗੇ ਸ਼ਰਧਾਲੂ ਸੁਨਾਮ, 29 ਅਪ੍ਰੈਲ 2026: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਅਮਨ ਅਰੋੜਾ ਟੀਮ ਨੇ ਰਵਾਨਾ ਕੀਤਾ। ਇਹ 86 ਸਵਾਰੀਆਂ ਵਾਰਡ ਨੰਬਰ 7 ਅਤੇ 9 (ਨਵੇਂ 1-3) ਵਿੱਚੋਂ ਆਸ਼ਾ ਬਜਾਜ ਅਤੇ ਸਾਹਿਬ ਸਿੰਘ ਦੀ ਨਿਗਰਾਨੀ ਹੇਠ ਗਈਆਂ ਹਨ । ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਅਤੇ ਦੋ ਰਾਤਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਮੰਦਰ, ਜਲਿਆਂਵਾਲਾ ਬਾਗ ਅਤੇ ਵਾਹਘਾ ਬਾਰਡਰ ਵਰਗੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ । ਇਸ ਮੌਕੇ ਅਮਨ ਅਰੋੜਾ ਦੇ ਮੀਡੀਆ ਸਲਾਹਕਾਰ ਜਤਿੰਦਰ ਜੈਨ ਅਤੇ ਪੀਏ ਸੰਜੀਵ ਕੁਮਾਰ ਸੰਜੂ ਅਤੇ ਟੀਮ ਅਮਨ ਅਰੋੜਾ ਨੇ ਸ਼ਰਧਾਲੂ ਯਾਤਰੀਆਂ ਨਾਲ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ 209 ਬੂਥ ਹਨ ਤੇ ਇਹ ਬੱਸਾਂ ਸਾਰੇ ਬੂਥਾਂ ਵਿੱਚੋਂ ਜਾ ਰਹੀਆਂ ਹਨ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ । ਇਸੇ ਦੌਰਾਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਯੋਜਨਾ ਖਾਸ ਤੌਰ ‘ਤੇ ਸੀਨੀਅਰ ਸਿਟੀਜਨਾਂ ਲਈ ਇਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਵੱਲੋਂ ਹਰ ਵਰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੂਬੇ ਵਿੱਚ ਸਰਬ ਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਮਜ਼ਬੂਤ ਹੋਇਆ ਹੈ । ਇਸ ਮੌਕੇ ਤੀਰਥ ਯਾਤਰਾ ਦੇ ਹਲਕਾ ਕੋਆਰਡੀਨੇਟਰ ਸੋਨੂ ਵਰਮਾ, ਰਵੀ ਕਮਲ ਗੋਇਲ, ਵਿਕਰਮ ਗਰਗ ਵਿੱਕੀ, ਦੀਪਕ ਬਜਾਜ ਸਮੇਤ ਆਪ ਅਹੁਦੇਦਾਰ ਅਤੇ ਸਥਾਨਕ ਨਿਵਾਸੀ ਮੌਜੂਦ ਸਨ ।

Related Post

Instagram