post

Jasbeer Singh

(Chief Editor)

Patiala News

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ੇਰੋਂ ਸਮੇਤ ਹੋਰ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

post-img

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ੇਰੋਂ ਸਮੇਤ ਹੋਰ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸ਼ੇਰੋਂ/ ਸੁਨਾਮ ਉਧਮ ਸਿੰਘ ਵਾਲਾ, 22 ਜੁਲਾਈ : ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਜੋਸ਼ੋ ਖਰੋਸ਼ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਹ ਸਾਰੇ ਵਿਕਾਸ ਪ੍ਰੋਜੈਕਟ ਲੋਕਾਂ ਦੀਆਂ ਜਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤੇ ਗਏ ਹਨ ਜਿਨਾਂ ਦਾ ਇੱਥੇ ਵੱਸਦੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਲਾਭ ਹੋ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੇਰੋਂ ਦੇ ਡੇਰਾ ਬਾਬਾ ਗੋਦੜੀ ਵਾਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਵਿਧਾਨ ਸਭਾ ਹਲਕਾ ਸੁਨਾਮ ਦਾ ਕਾਇਆ ਕਰਨ ਦੇ ਲਈ ਪਹਿਲੇ ਦਿਨ ਤੋਂ ਹੀ ਸਰਗਰਮ ਹਨ ਅਤੇ ਲੜੀਵਾਰ ਢੰਗ ਨਾਲ ਲੋਕਾਂ ਤੋਂ ਫੀਡਬੈਕ ਲੈਂਦੇ ਹੋਏ ਹਰ ਜਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 1.54 ਕਰੋੜ ਰੁਪਏ ਦੀ ਲਾਗਤ ਨਾਲ ਹਲਕੇ ਦੇ 29 ਪਿੰਡਾਂ ਵਿੱਚ 50 ਦੇ ਕਰੀਬ ਵਿਕਾਸ ਕੰਮ ਆਰੰਭ ਹੋਏ ਹਨ ਜਿਨਾਂ ਵਿੱਚ ਸ਼ੇਰੋਂ ਦੇ ਇਹ ਵੱਖ ਵੱਖ ਕੰਮ ਵੀ ਸ਼ਾਮਿਲ ਹਨ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਤੋਂ ਇਲਾਵਾ ਹਲਕੇ ਦੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਜਿਨਾਂ ਦੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਥਿਤੀ ਦਾ ਜਾਇਜ਼ਾ ਉਹ ਸਮੇਂ ਸਮੇਂ ਤੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਲੈਂਦੇ ਰਹਿੰਦੇ ਹਨ । ਉਹਨਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਅਤੇ ਬਿਹਤਰੀਨ ਸੁਵਿਧਾਵਾਂ ਮੁਹਈਆ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ । ਇਸ ਮੌਕੇ ਸਤਗੁਰ ਸਿੰਘ, ਮੁਖਤਿਆਰ ਸਿੱਧੂ, ਮਨਪ੍ਰੀਤ ਮਨੀ, ਕਾਲਾ ਸਿੰਘ, ਐਡਵੋਕੇਟ ਹਰਪ੍ਰੀਤ ਸਿੰਘ, ਜਗਪਾਲ ਸਿੰਘ ਫੌਜੀ, ਕਰਮਜੀਤ ਸਿੰਘ, ਅਮਰੀਕ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਢਿੱਲੋ ਤੋਂ ਇਲਾਵਾ ਬੀਡੀਪੀਓ ਸੁਨਾਮ ਵੀ ਹਾਜ਼ਰ ਸਨ।

Related Post