
ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟ
- by Jasbeer Singh
- December 13, 2024

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ ਨਸ਼ੇ ਵੇਚਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਕੀਤੀ ਜਾਵੇਗੀ ਸਖਤ ਕਾਰਵਾਈ : ਡਾ. ਬਲਜੀਤ ਕੌਰ ਵਿਧਾਨ ਸਭਾ ਹਲਕਾ ਮਲੋਟ ਦੇ ਮੋਹਤਵਰਾਂ ਨੇ ਨਸ਼ਿਆਂ ਖਿਲਾਫ ਪਾਏ ਮਤੇ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 13 ਦਸੰਬਰ : ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਅਪੀਲ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜਰੂਰੀ ਹੈ, ਇਸ ਲਈ ਸਾਰਿਆਂ ਦਾ ਅਹਿਮ ਫਰਜ਼ ਹੈ, ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ । ਉਹਨਾਂ ਪਿੰਡਾਂ ਦੇ ਮੋਹਤਵਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਵੇਚਦਾ ਹੈ, ਤਾਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਰੂਰ ਦਿੱਤੀ ਜਾਵੇ ਤਾਂ ਜੋ ਇਸ ਬੁਰਾਈ ਨੂੰ ਖਤਮ ਕੀਤਾ ਜਾ ਸਕੇ । ਉਹਨਾਂ ਅੱਗੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦਾ ਸਾਥ ਬਿਲਕੁਲ ਨਾ ਦਿੱਤਾ ਜਾਵੇ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗ੍ਰਤੀ ਫੈਲਾਈ ਜਾਵੇ । ਉਹਨਾਂ ਕਿਹਾ ਕਿ ਸਰਕਾਰ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦੇ ਇਲਾਜ ਕਰਵਾਉਣ ਲਈ ਵਚਨਬੱਧ ਹੈ ਅਤੇ ਇਹਨਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਨਸ਼ਿਆਂ ਛੁਡਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਲਾਜ ਵੀ ਸਰਕਾਰ ਵਲੋਂ ਮੁਫਤ ਕੀਤਾ ਜਾ ਰਿਹਾ ਹੈ । ਇਸ ਮੌਕੇ ਤੇ ਵਿਧਾਨ ਸਭਾ ਹਲਕਾ ਮਲੋਟ ਦੇ ਸਮੂਹ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਏ ਅਤੇ ਸਰਕਾਰ ਨੂੰ ਯਕੀਨ ਦੁਆਇਆ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨਗੇ । ਡਾ. ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਜਾਣ ਤਾਂ ਜੋ ਨੌਜਵਾਨ ਪੀੜ੍ਹੀ ਨਸ਼ੇ ਤੋਂ ਬਚ ਸਕੇ । ਇਸ ਮੌਕੇ ਜਗਦੇਵ ਸਿੰਘ ਬਾਮ ਚੇਅਰਮੈਨ ਕੋਅਪਰੇਟਿਵ ਸੋਸਾਇਟੀ, ਜਸਨ ਬਰਾੜ ਚੇਅਰਮੈਨ, ਮਨਜਿੰਦਰ ਸਿੰਘ ਉੜਾਂਗ, ਡਾ. ਵਿਕਾਸ ਬਾਂਸਲ, ਇਕਬਾਲ ਸਿੰਘ ਡੀ. ਐਸ. ਪੀ, ਜਸਵੰਤ ਸਿੰਘ ਰਾਮ ਨਗਰ ਸਾਓਕੇ, ਗੁਰਪੀਰ ਸਿੰਘ ਸਰਾਂ ਬਲਾਕ ਪ੍ਰਧਾਨ,ਗੁਰਭਗਤ ਸਿੰਘ, ਅਮਰਿੰਦਰ ਸਿੰਘ, ਕੁਲਵਿੰਦਰ ਸਿੰਘ ਬਰਾੜ, ਜਸਮੇਲ ਸਿੰਘ ਪੰਚਾਇਤ ਅਫਸਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਮੋਹਤਵਰ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.