post

Jasbeer Singh

(Chief Editor)

Punjab

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ 35 ਪਿੰਡਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ 26 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈ

post-img

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ 35 ਪਿੰਡਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ 26 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੀ ਸ਼ੁਰੂਆਤ ਪਿਛਲੇ 18 ਸਾਲਾਂ ਤੋਂ ਨਹਿਰੀ ਪਾਣੀ ਤੋਂ ਵਾਂਝੀ 16509 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਅਧੀਨ ਲਿਆਉਣ ਵਾਲੇ ਇਹ ਪ੍ਰੋਜੈਕਟ 20 ਫਰਵਰੀ ਤੱਕ ਨੇਪਰੇ ਚੜਾਏ ਜਾਣਗੇ - ਬਰਿੰਦਰ ਗੋਇਲ ਮੂਨਕ/ ਖਨੌਰੀ, 1 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਟੀਚਾ ਛੇਤੀ ਹੀ ਸਾਕਾਰ ਕਰ ਲਿਆ ਜਾਵੇਗਾ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾ ਅਧੀਨ ਆਉਂਦੇ 35 ਪਿੰਡਾਂ ਦੇ ਲੋਕਾਂ ਨੂੰ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਉਪਲਬਧ ਕਰਵਾਉਣ ਦੇ ਮਿੱਥੇ ਟੀਚੇ ਤਹਿਤ 26 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆ ਕੀਤਾ । ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਗੋਇਲ ਨੇ ਕਿਹਾ ਪਿਛਲੇ 18 ਸਾਲਾਂ ਤੋਂ ਇਹਨਾਂ ਪਿੰਡਾਂ ਦੇ ਲੋਕ ਨਹਿਰੀ ਪਾਣੀ ਤੋਂ ਵਾਂਝੇ ਚਲਦੇ ਆ ਰਹੇ ਹਨ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਲੋਕ ਹਿਤਾਂ ਦੀ ਵੱਡੇ ਪੱਧਰ ਉੱਤੇ ਅਣਦੇਖੀ ਕੀਤੀ । ਉਹਨਾਂ ਦੱਸਿਆ ਕਿ ਕਾਗਜ਼ਾਂ ਵਿੱਚ ਦਰਜ ਵੇਰਵਿਆਂ ਅਨੁਸਾਰ ਧਨੌਰੀ ਫੀਡਰ ਰਾਹੀਂ 35249 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਲਗਦਾ ਹੈ ਜਦ ਕਿ ਹਕੀਕਤ ਵਿੱਚ ਕੇਵਲ 18740 ਏਕੜ ਨੂੰ ਹੀ ਪਾਣੀ ਲੱਗ ਰਿਹਾ ਹੈ ਅਤੇ 16509 ਏਕੜ ਜ਼ਮੀਨ ਨਹਿਰੀ ਪਾਣੀ ਤੋਂ ਵਾਂਝੀ ਹੈ ਜਿਸ ਨੂੰ 20 ਫਰਵਰੀ 2025 ਤੱਕ ਇਸ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ ਅਤੇ ਖੇਤਾਂ ਵਿੱਚ ਨਹਿਰੀ ਪਾਣੀ ਪੁੱਜਣ ਨਾਲ ਖੇਤੀ ਦੇ ਕਿੱਤੇ ਨਾਲ ਜੁੜੇ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ । ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਜਲ ਸਰੋਤ ਵਿਭਾਗ ਪੰਜਾਬ ਇਸ ਟੀਚੇ ਨੂੰ ਮੁਕੰਮਲ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੈ । ਉਹਨਾਂ ਦੱਸਿਆ ਕਿ ਪੰਜਾਬ ਵਿੱਚ ਡੈਮਾਂ ਰਾਹੀਂ ਪਹਿਲਾਂ ਕੇਵਲ 68% ਪਾਣੀ ਹੀ ਵਰਤੋਂ ਵਿੱਚ ਆ ਰਿਹਾ ਸੀ ਅਤੇ ਨਹਿਰਾਂ, ਖਾਲੇ , ਸੂਏ ਟੁੱਟੇ ਹੋਣ ਕਾਰਨ 32 ਫੀਸਦੀ ਪਾਣੀ ਅਣਵਰਤਿਆ ਰਹਿ ਜਾਂਦਾ ਸੀ ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ ਸਦਕਾ ਹੁਣ ਪੰਜਾਬ ਵਿੱਚ 84 ਫੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ । ਸ਼੍ਰੀ ਗੋਇਲ ਨੇ ਕਿਹਾ ਕਿ ਇਹ ਪੰਜਾਬ ਦੇ ਹਰ ਨਾਗਰਿਕ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਪਾਣੀ ਨੂੰ ਅਜਾਈ ਨਸ਼ਟ ਹੋਣ ਤੋਂ ਬਚਾਉਣ । ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਹੁਣ ਨਵੀਂ ਤਕਨੀਕ ਨਾਲ ਉਹਨਾਂ ਦੱਸਿਆ ਕਿ ਧਨੌਰੀ ਫੀਡਰ, ਧਨੌਰੀ ਡਿਸਟਰੀਬਿਊਟਰੀ, ਫੂਲਦ ਮਾਈਨਰ, ਰਾਮਪੁਰ ਮਾਈਨਰ ਅਤੇ ਭੁੱਲਣ ਮਾਈਨਰ ਨੂੰ ਕੰਕਰੀਟ ਨਾਲ ਬਣਾਇਆ ਜਾ ਰਿਹਾ ਹੈ ਅਤੇ ਪਾਣੀ ਦੀ ਸਮਰੱਥਾ ਵੀ ਵਧਾਈ ਜਾਵੇਗੀ ਜਿਸ ਨਾਲ ਲੋਕ ਰਾਹਤ ਮਹਿਸੂਸ ਕਰਨਗੇ । ਇਸ ਮੌਕੇ ਸ਼੍ਰੀ ਗੋਇਲ ਦੇ ਪੀ.ਏ ਰਾਕੇਸ ਕੁਮਾਰ ਗੁਪਤਾ, ਜਲ ਸਰੋਤ ਵਿਭਾਗ ਦੇ ਐਸ.ਈ ਸ਼੍ਰੀ ਅੰਕਿਤ ਧੀਰ, ਐਕਸੀਅਨ ਸ਼੍ਰੀ ਗੁਰਸ਼ਰਨ ਸਿੰਘ ਵਿਰਕ, ਐਸ.ਡੀ.ਓ ਸ਼੍ਰੀ ਯੁਵਰਾਜ ਬਾਂਸਲ, ਤਹਿਸੀਲਦਾਰ ਪਰਵੀਨ ਸਿੰਗਲਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।

Related Post