
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ
- by Jasbeer Singh
- April 15, 2025

"ਪੰਜਾਬ ਸਿੱਖਿਆ ਕ੍ਰਾਂਤੀ" ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਮਿਹਨਤੀ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਿਆ ਜਾ ਰਿਹਾ ਹੈ - ਬਰਿੰਦਰ ਗੋਇਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ - ਬਰਿੰਦਰ ਗੋਇਲ ਲਹਿਰਾ/ ਸੰਗਰੂਰ, 15 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਉਣਾ ਹੈ ਤਾਂ ਜੋ ਉਹ ਆਉਣ ਵਾਲੇ ਸਮੇਂ ਵਿੱਚ ਮੁਕਾਬਲੇ ਦੀਆਂ ਔਖੀਆਂ ਪ੍ਰੀਖਿਆਵਾਂ ਨੂੰ ਸੁਖਾਲੇ ਢੰਗ ਨਾਲ ਪਾਸ ਕਰਨ ਦੇ ਸਮਰੱਥ ਬਣ ਸਕਣ ਅਤੇ ਆਪਣੀ ਮਿਹਨਤ ਅਤੇ ਲਗਨ ਦੇ ਨਾਲ ਅਜਿਹੀਆਂ ਬੁਲੰਦੀਆਂ ਨੂੰ ਹਾਸਲ ਕਰਕੇ ਨਾਮਣਾ ਖੱਟ ਸਕਣ, ਜਿਹੜੀਆਂ ਬੁਲੰਦੀਆਂ ਦਾ ਉਹ ਸੁਪਨਾ ਵੇਖਦੇ ਹਨ। ਸ੍ਰੀ ਗੋਇਲ ਨੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 52 ਹਜਾਰ ਤੋਂ ਵੀ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਬਾਰਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨ ਪਸੰਦ ਦੇ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। ਉਹਨਾਂ ਇਹ ਵੀ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਕ ਨਤੀਜੇ ਸਾਹਮਣੇ ਲਿਆ ਰਹੀ ਹੈ। ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਮਜਬੂਤ ਕਰਨ ਦੇ ਮਿੱਥੇ ਗਏ ਟੀਚੇ ਨੂੰ ਵਿਧਾਨ ਸਭਾ ਹਲਕਾ ਲਹਿਰਾ ਦੇ ਸਾਰੇ ਹੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੂਰਾ ਕਰਨ ਲਈ ਅਸੀਂ ਦਿਨ ਰਾਤ ਜੁਟੇ ਹੋਏ ਹਾਂ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਪੜਾਉਂਦੇ ਅਧਿਆਪਕਾਂ ਦੀਆਂ ਜਰੂਰਤਾਂ ਨੂੰ ਯੋਜਨਾਬਧ ਤਰੀਕੇ ਨਾਲ ਪੂਰਾ ਕਰਨ ਲਈ ਸਰਗਰਮ ਰਹਿਣ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਦੀ ਵਿਕਾਸ ਪੱਖੋਂ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ ਅਤੇ ਲੋਕ ਸੰਤੁਸ਼ਟੀ ਜਾਹਰ ਕਰ ਰਹੇ ਹਨ। ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਰਾਮਗੜ੍ਹ ਸੰਧੂਆਂ, ਸਰਕਾਰੀ ਪ੍ਰਾਇਮਰੀ ਸਕੂਲ ਸੇਖੋਵਾਸ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਘੋੜੇਨੱਬ, ਸਰਕਾਰੀ ਪ੍ਰਾਇਮਰੀ ਸਕੂਲ ਰੋੜੇਵਾਲਾ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਕਾਲ ਬੰਜਾਰਾ, ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲਾਂ ਪਿੰਡ ਜਲੂਰ ਵਿਖੇ ਆਯੋਜਿਤ ਸਮਾਗਮਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਬਲਜਿੰਦਰ ਕੌਰ, ਪੀਏ ਰਾਕੇਸ ਕੁਮਾਰ ਗੁਪਤਾ, ਅਮਰੀਕ ਸਿੰਘ ਸਾਬਕਾ ਸਰਪੰਚ ਰਾਮਗੜ੍ਹ ਸੰਧੂਆਂ, ਜਗਸੀਰ ਸਿੰਘ ਬਲਾਕ ਪ੍ਰਧਾਨ ਪਿੰਡ ਰਾਮਗੜ੍ਹ ਸੰਧੂਆਂ, ਲਖਬੀਰ ਸਿੰਘ ਲੱਖਾ ਸਰਪੰਚ ਘੋੜੇਨਾਬ, ਗੁਰਪਿਆਰ ਸਿੰਘ ਬਲਾਕ ਪ੍ਰਧਾਨ ਪਿੰਡ ਘੋੜੇਨਾਬ, ਭੂਸ਼ਣ ਸਿੰਘ ਬਿੱਲਾ, ਰਾਮਾ ਸਿੰਘ ਨੰਬਰਦਾਰ, ਜੱਸੀ ਸਿੰਘ ਪਿੰਡ ਸੇਖੋਵਾਸ, ਬਿੰਦਰ ਸਿੰਘ ਪਿੰਡ ਸੇਖੋਵਾਸ, ਕਰਮਜੀਤ ਸਿੰਘ ਪਿੰਡ ਰੋੜੇਵਾਲਾ, ਜਸਵਿੰਦਰ ਸਿੰਘ, ਦੀਪਾ ਸਿੰਘ, ਗੁਰਵਿੰਦਰ ਸਿੰਘ ਸਰਪੰਚ ਪਿੰਡ ਜਲੂਰ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ, ਛੱਜੂ ਸਿੰਘ ਸਰਾਓ, ਕਰਮਜੀਤ ਸਿੰਘ ਕਾਮਾ, ਗੁਰਪਿਆਰ ਸਿੰਘ ਵੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.