post

Jasbeer Singh

(Chief Editor)

Punjab

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 01 ਕਰੋੜ 62 ਲੱਖ ਦੀ ਲਾਗਤ ਵਾਲੀਆਂ ਜਲ ਸਪਲਾਈ ਸਕੀਮਾਂ ਦੇ ਪਿੰਡ ਹੋਤੀਪੁਰ

post-img

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 01 ਕਰੋੜ 62 ਲੱਖ ਦੀ ਲਾਗਤ ਵਾਲੀਆਂ ਜਲ ਸਪਲਾਈ ਸਕੀਮਾਂ ਦੇ ਪਿੰਡ ਹੋਤੀਪੁਰ ਅਤੇ ਸ਼ਾਹਪੁਰ ਥੇੜੀ ਵਿਖੇ ਰੱਖੇ ਨੀਂਹ ਪੱਥਰ ਲੋਕਾਂ ਨੂੰ ਮਿਲੇਗਾ ਪੀਣ ਵਾਲਾ ਸ਼ੁੱਧ ਪਾਣੀ; ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਹੋਈਆਂ ਪੂਰੀਆਂ ਲਹਿਰਾ, 04 ਜੁਲਾਈ : ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਹੋਤੀਪੁਰ ਅਤੇ ਸ਼ਾਹਪੁਰ ਥੇੜੀ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਹੋਤੀਪੁਰ ਵਿਖੇ ਕਰੀਬ 88 ਲੱਖ ਰੁਪਏ ਅਤੇ ਪਿੰਡ ਸ਼ਾਹਪੁਰ ਥੇੜੀ ਵਿਖੇ ਕਰੀਬ 74 ਲੱਖ ਰੁਪਏ ਦੀ ਲਾਗਤ ਵਾਲੀਆਂ ਜਲ ਸਪਲਾਈ ਸਕੀਮਾਂ ਦੇ ਨੀਂਹ ਪੱਥਰ ਰੱਖੇ। ਇਹਨਾਂ ਸਕੀਮਾਂ ਤਹਿਤ ਇਹਨਾਂ ਪਿੰਡਾਂ ਵਿੱਚ ਟਿਊਬਵੈੱਲ, ਟੈਂਕੀ, ਵਾਟਰ ਸਪਲਾਈ ਕੁਨੈਕਸ਼ਨ, ਸੋਲਰ ਪੈਨਲ ਤੇ ਹੋਰ ਲੋੜੀਂਦਾ ਸਾਜੋ ਸਾਮਾਨ ਸਰਕਾਰ ਵੱਲੋਂ ਲਾਇਆ ਜਾਵੇਗਾ ਅਤੇ ਕਲੋਰੀਨ ਪਾ ਕੇ ਹੀ ਪਾਣੀ ਲੋਕਾਂ ਤਕ ਸਪਲਾਈ ਕੀਤਾ ਜਾਵੇਗਾ । ਲੋਕਾਂ ਨੂੰ ਪੂਰਾ ਸ਼ੁੱਧ ਪਾਣੀ ਮਿਲੇਗਾ ਤੇ ਇਸ ਨਾਲ ਉਹ ਬਿਮਾਰੀਆਂ ਤੋਂ ਵੀ ਬਚੇ ਰਹਿਣਗੇ । ਨੀਂਹ ਪੱਥਰ ਰੱਖਣ ਸਬੰਧੀ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਇਹ ਪ੍ਰੋਜੈਕਟ ਲਿਆਂਦੇ ਗਏ ਹਨ, ਜਿਨ੍ਹਾਂ ਨੂੰ ਕਿ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤੇ ਪ੍ਰੋਜੈਕਟਾਂ ਦੇ ਮਿਆਰ ਬਾਬਤ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਵੀ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਪ੍ਰੋਜੈਕਟਾਂ ਦੀ ਮੰਗ ਇਹਨਾਂ ਪਿੰਡ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ ਤੇ ਅੱਜ ਇਥੋਂ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਣ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਨੇ ਭਰੋਸਾ ਦਿਵਾਇਆ ਕਿ ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਿਤ ਕੀਤੇ ਜਾਣਗੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ । ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ । ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ, ਸਰਪੰਚ ਲਵਜੀਤ ਸਿੰਘ ਪਿੰਡ ਹੋਤੀਪੁਰ, ਹਰਵਿੰਦਰ ਸਿੰਘ, ਬਲਾਕ ਪਧਾਨ ਬੂਟਾ ਸਿੰਘ, ਕਰਮਜੀਤ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਸਾਹਿਬ ਸਿੰਘ ਕਾਵਲ ਸਿੰਘ, ਗੁਰਵਿੰਦਰ ਸਿੰਘ, ਨਿਸ਼ਾਨ ਸਿੰਘ, ਰਛਪਾਲ ਸਿੰਘ, ਬਲਜੀਤ ਸਿੰਘ, ਬਖਸ਼ੀਸ਼ ਸਿੰਘ ਸ਼ਾਹਪੁਰ ਥੈੜੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ, ਲਵਪੀਤ ਸਿੰਘ, ਬੱਬੂ ਸਿੰਘ, ਅਮਨ ਸਿੰਘ, ਬਾਵਾ ਸਿੰਘ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ ।

Related Post